ਨਵੀਂ ਦਿੱਲੀ:ਕੋਰੋਨਾ ਮਹਾਮਾਰੀ ਤੋਂ ਬਾਅਦ ਚੀਨ ਵਿੱਚ ਇੱਕ ਵਾਰ ਫਿਰ ਹੜਕੰਪ ਮਚ ਗਿਆ ਹੈ। ਇੱਥੇ, ਇਨਫਲੂਐਂਜ਼ਾ ਏ ਵਾਇਰਸ ਦੀ ਉਪ-ਕਿਸਮ H9N2, ਜਿਸਨੂੰ ਰਹੱਸਮਈ ਨਿਮੋਨੀਆ ਕਿਹਾ ਜਾਂਦਾ ਹੈ, ਤਬਾਹੀ ਮਚਾ ਰਿਹਾ ਹੈ। ਚਿੰਤਾ ਦੀ ਗੱਲ ਹੈ ਕਿ ਚੀਨ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦੇ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਸ ਬਾਰੇ ਏਮਜ਼ ਦੇ ਡਾਕਟਰ ਦਾ ਕਹਿਣਾ ਹੈ ਕਿ ਭਾਰਤ ਦੀ ਚੀਨ ਦੀ ਸਥਿਤੀ ਨਾਲ ਤੁਲਨਾ ਕਰਨਾ ਠੀਕ ਨਹੀਂ ਹੈ।
ਮਾਈਕੋਪਲਾਜ਼ਮਾ ਨਿਮੋਨੀਆ ਦਾ ਸਵਾਲ : ਕਾਰਡੀਓਲਾਜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ ਅਮਰੇਂਦਰ ਸਿੰਘ ਮੱਲ੍ਹੀ ਦਾ ਕਹਿਣਾ ਹੈ ਕਿ ਏਮਜ਼ ਹਰ ਖਤਰੇ ਲਈ ਤਿਆਰ ਹੈ। ਜਿੱਥੋਂ ਤੱਕ ਮਾਈਕੋਪਲਾਜ਼ਮਾ ਨਿਮੋਨੀਆ ਦਾ ਸਵਾਲ ਹੈ,ਉਨ੍ਹਾਂ ਨੂੰ ਇਸ ਤੋਂ ਕੋਈ ਖਾਸ ਖ਼ਤਰਾ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੀ ਚੀਨ ਤੋਂ ਮਾਈਕੋਪਲਾਜ਼ਮਾ ਨਿਮੋਨੀਆ ਦੇ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ,ਅਪ੍ਰੈਲ ਤੋਂ ਅਕਤੂਬਰ 2023 ਦਰਮਿਆਨ ਦਿੱਲੀ ਵਿੱਚ 7 ਮਾਮਲੇ ਦੇਖੇ ਗਏ। ਚੀਨ ਦੇ 'ਨਮੂਨੀਆ' ਤੋਂ ਭਾਰਤ ਨੂੰ ਕੋਈ ਖ਼ਤਰਾ ਨਹੀਂ ਹੈ। ਫਿਰ ਵੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਖੰਘ ਤੋਂ ਸੁਚੇਤ ਰਹਿਣ ਦੀ ਲੋੜ ਹੈ।
- Women Trafficking In Gulf Countries: ਖਾੜੀ ਦੇਸ਼ਾਂ ਵਿੱਚ ਔਰਤਾਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ ਵਿੱਚ ਗੂੰਜਿਆ, ਸੰਤ ਸੀਚੇਵਾਲ ਨੇ ਦੱਸਿਆ ਕਿਵੇਂ ਹੋ ਰਹੀ ਤਸਕਰੀ
- Telangana New CM Oath Ceremony: ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁਕਣਗੇ ਸਹੁੰ ਰੇਵੰਤ ਰੈਡੀ, ਖੜਗੇ ਅਤੇ ਗਾਂਧੀ ਪਰਿਵਾਰ ਕਰੇਗਾ ਸ਼ਮੂਲੀਅਤ
- ਗੋਗਾਮੇਡੀ ਕਤਲ ਮਾਮਲੇ 'ਚ ਪਤਨੀ ਨੇ ਦਰਜ ਕਰਵਾਇਆ ਮਾਮਲਾ, ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਡੀਜੀਪੀ ਦੇ ਨਾਮ FIR 'ਚ ਦਰਜ, ਇਨ੍ਹਾਂ ਮੰਗਾਂ 'ਤੇ ਸਹਿਮਤੀ ਬਣੀ