ਰਿਸ਼ੀਕੇਸ਼: ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਉੱਤਰਾਖੰਡ ਦੇ ਦੌਰੇ 'ਤੇ ਹਨ। ਇਸ ਦੇ ਨਾਲ ਹੀ ਰਾਸ਼ਟਰਪਤੀ ਦੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਡਿਊਟੀ 'ਤੇ ਲੱਗੇ 7 ਪੁਲਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ (Department of Health) ਵਿੱਚ ਹੜਕੰਪ ਮੱਚ ਗਿਆ ਹੈ। ਸਾਵਧਾਨੀ ਦੇ ਤੌਰ 'ਤੇ, ਕੋਵਿਡ ਪਾਜ਼ੀਟਿਵ ਪਾਏ ਗਏ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਸਬੰਧਿਤ ਜ਼ਿਲ੍ਹਿਆਂ ਨੂੰ ਆਈਸੋਲੇਸ਼ਨ ਲਈ ਵਾਪਸ ਭੇਜ ਦਿੱਤਾ ਗਿਆ ਹੈ।
ਐਸਐਸਪੀ ਪੌੜੀ ਪੀ. ਰੇਣੁਕਾ ਦੇਵੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਰਮਾਰਥ ਨਿਕੇਤਨ ਪ੍ਰੋਗਰਾਮ ਵਿੱਚ ਡਿਊਟੀ 'ਤੇ ਤਾਇਨਾਤ 7 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸਐਸਪੀ ਅਨੁਸਾਰ ਪਾਜ਼ੀਟਿਵ ਆਏ ਜਵਾਨ ਗੜ੍ਹਵਾਲ ਰੇਂਜ ਦੇ ਹਨ। ਅਜਿਹੇ 'ਚ ਸਾਰੇ ਜਵਾਨਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਡਿਊਟੀ 'ਤੇ ਤਾਇਨਾਤ ਹੋਣ ਤੋਂ ਪਹਿਲਾਂ ਉਨ੍ਹਾਂ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਜਵਾਨਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ।