ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾਂ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਬੁੱਧਵਾਰ ਲਈ ਬੈਠਕ ਦਾ ਸੱਦਾ ਭੇਜਿਆ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੁਣ ਤੱਕ 6 ਬੈਠਕਾਂ ਹੋ ਚੁੱਕੀਆਂ ਹਨ, ਜਿਸ ਵਿਚੋਂ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਅਤੇ ਹੁਣ ਬੁੱਧਵਾਰ ਨੂੰ ਸੱਤਵੀਂ ਬੈਠਕ ਤੋਂ ਪਹਿਲਾਂ ਪੰਜਾਬ ਭਰ ਦੀ ਭਜਾਪਾ ਦੇ ਆਗੂ ਸੁਰਜੀਤ ਕੁਮਾਰ ਜਿਆਣੀ ਦਿੱਲੀ ਪਹੁੰਚ ਗਏ ਹਨ।
ਇਸ ਸਬੰਧੀ ਈਟੀਵੀ ਭਾਰਤ ਨੇ ਸੁਰਜੀਤ ਕੁਮਾਰ ਜਿਆਣੀ ਨਾਲ ਖਾਸ ਗੱਲਬਾਤ ਕੀਤੀ:
1. ਕੇਂਦਰ ਅਤੇ ਕਿਸਾਨਾਂ ਦੇ ਵਿਚਕਾਰ 7 ਗੇੜ ਦੀ ਗੱਲਬਾਤ ਨੂੰ ਤੁਸੀ ਕਿਸ ਤਰ੍ਹਾਂ ਦੇਖਦੇ ਹੋ?
ਸੁਰਜੀਤ ਕੁਮਾਰ ਜਿਆਣੀ ਨੇ ਇਸ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ ਪੂਰੀ ਉਮੀਦ ਹੈ ਕਿ 30 ਦਸੰਬਰ ਦੀ ਬੈਠਕ ਤੋਂ ਬਾਅਦ ਕੋਈ ਹੱਲ ਜ਼ਰੂਰ ਨਿਕਲੇਗਾ। ਉਨ੍ਹਾਂ ਕਿਹਾ ਕਿ 8 ਦਸੰਬਰ ਦਾ ਬੈਠਕ ਵਿੱਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਇਸ ਕਾਨੂੰਨਾਂ ਰੱਦ ਕਰਨ ਲਈ ਨਾ ਕਿਹਾ ਜਾਵੇ, ਜੇਕਰ ਕਿਸਾਨਾਂ ਦੇ ਹੱਕ ਵਿੱਚ ਤੁਸੀ ਜੋ ਕਰਵਾਉਣਾ ਚਹੁੰਦੇ ਹੋ ਉਹ ਅਸੀਂ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਹਾਂ ਜਾਂ ਨਾਂਹ ਦੀ ਸ਼ਰਤ ਰੱਖੀ ਸੀ। ਇਸ ਤੋਂ ਹਾਂ ਜਾਂ ਨਾਂਹ ਤੋਂ ਬਾਹਰ ਨਿਕਲ ਕੇ ਕਿਸਾਨਾਂ ਨੇ ਅੱਗੇ ਗੱਲਬਾਤ ਕਰਨ ਲਈ ਕਿਹਾ ਹੈ ਜਿਸ ਨੂੰ ਸਰਕਾਰ ਨੇ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਇਸ ਨੂੰ ਦੇਖਦੇ ਹੋਏ 30 ਦਸੰਬਰ ਦਾ ਬੈਠਕ ਰੱਖੀ ਗਈ ਹੈ।
2. ਕੇਂਦਰ ਨਾਲ 30 ਦੀ ਬੈਠਕ ਵਿੱਚ ਹੱਲ ਨਿਕਲ ਜਾਵੇਗਾ?