ETV Bharat Punjab

ਪੰਜਾਬ

punjab

ETV Bharat / bharat

ਸੁਪਰੀਮ ਕੋਰਟ ਦੇ 80 ਮੁਲਾਜ਼ਮ ਕੋਰੋਨਾ ਪੌਜ਼ੀਟਿਵ - ਵੀਕਐਂਡ ਲੌਕਡਾਊਨ

ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਕਈ ਸੂਬਿਆਂ ਵਿੱਚ ਨਾਈਟ ਕਰਫ਼ਿਊ, ਵੀਕਐਂਡ ਲੌਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਉਧਰ ਇਸ ਸਭ ਦੇ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਬਾਅਦ ਜੱਜਾਂ ਨੇ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਮਾਮਲਿਆਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਸੁਪਰੀਮ ਕੋਰਟ ਦੇ 80 ਮੁਲਾਜ਼ਮ ਕੋਰੋਨਾ ਪੌਜ਼ੀਟਿਵ
ਸੁਪਰੀਮ ਕੋਰਟ ਦੇ 80 ਮੁਲਾਜ਼ਮ ਕੋਰੋਨਾ ਪੌਜ਼ੀਟਿਵ
author img

By

Published : Apr 12, 2021, 12:54 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਹਰ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਸਭ ਦੇ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਕੋਰੋਨਾ ਵਾਇਰਸ ਦਾ ਕਹਿਰ ਦਿਖਾਈ ਦੇ ਰਿਹਾ ਹੈ। ਕੋਰੋਨਾ ਦਾ ਕਹਿਰ ਦੇਖਦੇ ਹੋਏ ਕਈ ਸੂਬਿਆਂ ਵਿੱਚ ਨਾਈਟ ਕਰਫ਼ਿਊ, ਵੀਕਐਂਡ ਲੌਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਉਧਰ ਇਸ ਸਭ ਦੇ ਵਿਚਾਲੇ ਸੁਪਰੀਮ ਕੋਰਟ ਦਾ ਜ਼ਿਆਦਾਤਰ ਸਟਾਫ ਕੋਰੋਨਾ ਦੀ ਗ੍ਰਿਫ਼ਤ 'ਚ ਆ ਗਿਆ ਹੈ। ਇਸ ਤੋਂ ਬਾਅਦ ਜੱਜਾਂ ਨੇ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਮਾਮਲਿਆਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਜਿਨ੍ਹਾਂ ਬੈਂਚਾਂ ਉਤੇ ਸਵੇਰੇ 10:30 ਵਜੇ ਸੁਣਵਾਈ ਹੋਣੀ ਹੈ, ਉਹ ਹੁਣ 11:30 ਵਜੇ ਹੋਵੇਗੀ ਅਤੇ ਜੋ 11 ਵਜੇ ਸੁਣਵਾਈ ਹੋਣੀ ਸੀ ਉਹ ਹੁਣ ਦੁਪਹਿਰ 12 ਵਜੇ ਹੋਵੇਗੀ।

ABOUT THE AUTHOR

author-img

...view details