ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪਏ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਬੱਦਲ ਫਟਣ ਅਤੇ ਪਹਾੜਾਂ ਤੋਂ ਪੱਥਰ ਡਿੱਗਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮੀਂਹ ਦੇ ਲਾਲ ਅਲਰਟ(Red Alert) ਦੇ ਵਿਚਕਾਰ ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਦੀ ਰਾਤ ਤੋਂ ਤਕਰੀਬਨ 9 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਤੋਂ ਇਲਾਵਾ 6 ਲੋਕ ਲਾਪਤਾ ਦੱਸੇ ਜਾ ਰਹੇ ਹਨ।
ਸੂਬੇ 'ਚ ਭਾਰੀ ਮੀਂਹ(Heavy Rain) ਕਾਰਨ 4 ਪਸ਼ੂਆਂ ਦੀ ਵੀ ਮੌਤ ਹੋ ਗਈ ਹੈ ਅਤੇ 6 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਮੁੱਖ ਸਕੱਤਰ ਅਨਿਲ ਕੁਮਾਰ ਖਾਚੀ ਨੇ ਕਿਹਾ ਕਿ ਸੂਬੇ ਭਰ ਦੀਆਂ 387 ਸੜਕਾਂ ’ਤੇ ਆਵਾਜਾਈ ਠੱਪ ਹੋ ਗਈ ਹੈ, ਜਦਕਿ 345 ਬਿਜਲੀ ਦੇ ਟਰਾਂਸਫਾਰਮਰ ਵੀ ਨੁਕਸਾਨੇ ਗਏ ਹਨ। ਜਿਸ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ। ਮੀਂਹ ਕਾਰਨ ਕਰੀਬ 175 ਪੀਣ ਵਾਲੇ ਪਾਣੀ ਦੇ ਪ੍ਰੋਜੈਕਟ ਵੀ ਨੁਕਸਾਨੇ ਗਏ ਹਨ।
ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਨਿਲ ਕੁਮਾਰ ਖਾਚੀ ਨੇ ਕਿਹਾ ਕਿ ਮੌਸਮ ਵਿਗਿਆਨ ਵਿਭਾਗ(Meteorological Center) ਦੀ ਜਾਣਕਾਰੀ ਅਨੁਸਾਰ ਅਗਲੇ 48 ਘੰਟਿਆਂ ਲਈ ਮੌਸਮ ਖਰਾਬ ਰਹਿਣ ਵਾਲਾ ਹੈ। ਜੇਕਰ ਜਰੂਰੀ ਹੋਵੇ ਤਾਂ ਹੀ ਯਾਤਰਾ ਕੀਤੀ ਜਾਵੇ। ਇਸ ਤੋਂ ਇਲਾਵਾ ਜਿੱਥੇ ਵੀ ਅਸੀਂ ਯਾਤਰਾ ਕਰ ਰਹੇ ਹਾਂ, ਸਾਨੂੰ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੇਕਰ ਅਸੀਂ ਸਥਾਨਕ ਪ੍ਰਸ਼ਾਸਨ ਦੇ ਸੁਝਾਅ ਨੂੰ ਨਜ਼ਰ ਅੰਦਾਜ਼ ਕਰਦੇ ਹਾਂ, ਤਾਂ ਅਸੀਂ ਮੁਸੀਬਤ 'ਚ ਪੈ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਹਮੇਸ਼ਾਂ ਹੀ ਕੇਂਦਰ ਸਰਕਾਰ(Central Government) ਦਾ ਪੂਰਾ ਸਹਿਯੋਗ ਮਿਲਿਆ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਖੁੱਲ੍ਹੇ ਅਧਿਕਾਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਜ਼ਰੂਰਤ ਮਹਿਸੂਸ ਹੋਈ ਤਾਂ ਉਹ ਸਿੱਧੇ ਤੌਰ 'ਤੇ ਕੇਂਦਰ ਨੂੰ ਐਨ.ਡੀ.ਆਰ.ਐਫ, ਹੈਲੀਕਾਪਟਰਾਂ ਅਤੇ ਮਸ਼ੀਨਾਂ (NDRF, Helicopters And Machines) ਦੀ ਮਦਦ ਲਈ ਕਹਿ ਸਕਦੇ ਹਨ।