ਚੰਡੀਗੜ੍ਹ:ਫਿਲਮੀ ਅਦਾਕਾਰ ਅਮਿਤਾਬ ਵੱਲੋਂ ਕੋਰੋਨਾ ਪੀੜਤਾ ਦੀ ਮਦਦ ਲਈ ਦਿੱਲੀ ਗੁਰਦੁਆਰਾ ਕਮੇਟੀ ਨੂੰ ਦਿੱਤੇ ਦਾਨ ਦਾ ਮਾਮਲਾ ਲਗਾਤਾਰ ਭਖਦਾ ਹੀ ਜਾ ਰਿਹਾ ਹੈ। ਜਿਥੇ ਇੱਕ ਪਾਸੇ ਇਸ ਮਾਮਲੇ ਨੂੰ ਲੈ ਦਿੱਲੀ ਗੁਰਦੁਆਰਾ ਕਮੇਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਵੀ ਸੌਂਪੀ ਗਈ ਹੈ। ਉਥੇ ਹੀ ਹੁਣ ਅਮਿਤਾਬ ਬੱਚਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ ਸਾਹਮਣੇ ਆਈ ਹੈ।
ਇਹ ਵੀ ਪੜੋ: ਕਾਂਗਰਸੀ ਆਗੂ ਨੂੰ ਪਤਨੀ ਨੇ ਰੰਗ-ਰਲੀਆਂ ਮਨਾਉਂਦੇ ਕੀਤਾ ਕਾਬੂ
ਅਮਿਤਾਬ ਨੇ ਦਿੱਤਾ ਸੀ ਸਪਸ਼ਟੀਕਰਨ
ਦਰਾਅਸਰ 1984 ਸਿੱਖ ਨਸਲਕੁਸ਼ੀ ਨੂੰ ਲੈਕੇ ਸਵਾਲਾਂ ਦੇ ਘੇਰੇ ’ਚ ਆਏ ਅਮਿਤਾਭ ਬੱਚਨ ਦੇ ਵੱਲੋਂ ਸਾਲ 2011 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੀ ਗਈ ਇੱਕ ਚਿੱਠੀ ਸਾਹਮਣੇ ਆਈ ਹੈ। ਜਿਸ ਵਿੱਚ ਸਿੱਖਾਂ ਦੇ ਕਤਲੇਆਮ ਲਈ ਭੀੜ ਨੂੰ ਉਕਸਾਉਣ ਦੇ ਇਲਜ਼ਾਮਾਂ ਦਾ ਸਪਸ਼ਟੀਕਰਨ ਕਰਨ ਦਿੱਤਾ ਹੋਇਆ ਹੈ। ਇਸ ਚਿੱਠੀ ’ਚ ਅਮਿਤਾਬ ਨੇ ਲਿਖਿਆ ਸੀ ਕਿ ਸਿੱਖਾਂ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੋਚ ਵੀ ਨਹੀਂ ਸਕਦੇ। ਉਹਨਾਂ ਨੇ ਲਿਖਿਆ ਸੀ ਕਿ ਉਸ ਉਪਰ ਗ਼ਲਤ ਇਲਜ਼ਾਮ ਲਗਾਏ ਗਏ ਹਨ। ਅਮਿਤਾਬ ਨੇ ਲਿਖਿਆ ਕਿ 1984 ਸਿੱਖ ਨਸਲਕੁਸ਼ੀ ਦੀ ਘਟਨਾ ਦੇਸ਼ ਦੇ ਇਤਿਹਾਸ ਵਿੱਚ ਇੱਕ ਕਾਲਾ ਦਿਨ ਹੈ।