ਕੋਲਕਾਤਾ:ਪੱਛਮੀ ਬੰਗਾਲ (West Bengal) ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਰਜੁਨ ਸਿੰਘ (Member of Parliament Arjun Singh) ਦੇ ਘਰ ਦੇ ਬਾਹਰ ਬੁੱਧਵਾਰ ਸਵੇਰੇ ਜ਼ਬਰਦਸਤ ਬੰਬ ਧਮਾਕਾ ਹੋਇਆ। ਰਾਜਪਾਲ ਜਗਦੀਪ ਧਨਖੜ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਰਾਜਪਾਲ ਧਨਖੜ (Governor Dhankhar) ਨੇ ਘਟਨਾ ਦੀ ਨਿੰਦਾ ਕਰਦੇ ਹੋਏ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਿਆਨਕ ਹਿੰਸਾ ਰੁਕਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ।
ਉਨ੍ਹਾਂ ਨੇ ਟਵੀਟ ਕੀਤਾ ਕਿ ਇੱਕ ਸੰਸਦ ਮੈਂਬਰ ਦੀ ਰਿਹਾਇਸ਼ (MP's residence) ਦੇ ਬਾਹਰ ਧਮਾਕਾ ਚਿੰਤਾ ਦਾ ਵਿਸ਼ਾ ਹੈ। ਇਹ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰਦਾ ਹੈ। ਇਸਦੇ ਨਾਲ ਹੀ ਰਾਜਪਾਲ ਨੇ ਰਾਜ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਅਤੇ ਸੰਸਦ ਮੈਂਬਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।