ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ 'ਤੇ ਬੈਠੇ ਕਿਸਾਨਾਂ ਦੇ ਕੈਂਪ ਨੂੰ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਕੈਂਪ ਨੂੰ ਅਚਾਨਕ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਕੈਂਪ ਨੂੰ ਲੱਗੀ ਅੱਗ - ਫਾਇਰ ਬ੍ਰਿਗੇਡ
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ 'ਤੇ ਬੈਠੇ ਕਿਸਾਨਾਂ ਦੇ ਕੈਂਪ ਨੂੰ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਕੈਂਪ ਨੂੰ ਅਚਾਨਕ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਸਿੰਘੂ ਬਾਰਡਰ ਤੇ ਕਿਸਾਨਾਂ ਦੇ ਕੈਂਪ ਨੂੰ ਲੱਗੀ ਅੱਗ
ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਇਹ ਅੱਗ ਬਾਬਾ ਹਰਬੰਸ ਕਾਰ ਸੇਵਾ ਵਾਲੇ ਸੰਤ ਮਹਾਂਪੁਰਸਾਂ ਦੇ ਲੰਗਰ ਘਰ ਨੂੰ ਲੱਗੀ ਹੈ ਜਿਸ ਕਾਰਨ ਵੱਡਾ ਨੁਕਸਾਨ ਹੋਇਆ ਹੈ। ਰਾਹਤ ਵਾਲੀ ਗੱਲ ਇਹ ਹੈ, ਕਿ ਅੱਗ ਤੋਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨ ਵੱਲੋਂ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ ਹਨ। ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਂ ਰਿਹਾ ਹੈ।
ਇਹ ਵੀ ਪੜੋ:ਪਿੰਡ ਲੱਡਾ ਵਿਖੇ ਵਿਧਾਇਕਾ ਗੋਲਡੀ ਤੇ ਉਸਦੀ ਪਤਨੀ ਦਾ ਜ਼ਬਰਦਸਤ ਵਿਰੋਧ
Last Updated : Jul 11, 2021, 9:48 AM IST