ਸੋਨੀਪਤ: ਹਰਿਆਣਾ ਦੇ ਜ਼ਿਲ੍ਹੇ ਦੇ ਸੋਨੀਪਤ ਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਗਜ਼ਨੀ ਦੀ ਘਟਨਾ ਸਾਹਮਣੇ ਆਈ ਹੈ। ਸੋਨੀਪਤ ਜੀਟੀ ਰੋਡ 'ਤੇ ਰਸੋਈ ਢਾਬੇ ਦੇ ਸਾਹਮਣੇ ਬਣੀਆਂ ਕਈ ਝੌਂਪੜੀਆਂ 'ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ (Fire brigade) ਮੌਕੇ 'ਤੇ ਪਹੁੰਚ ਗਈ ਹੈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਅੱਗ ਇੰਨੀ ਭਿਆਨਕ ਸੀ ਕਿ ਝੁੱਗੀਆਂ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਖੁਸ਼ਕਿਸਮਤੀ ਨਾਲ ਕੋਈ ਵੀ ਕਿਸਾਨ ਇਸ ਅੱਗ ਦੀ ਲਪੇਟ ਵਿੱਚ ਨਹੀਂ ਆਇਆ। ਸੂਚਨਾ ਮਿਲਦੇ ਹੀ ਸੋਨੀਪਤ ਤੋਂ ਫਾਇਰ ਬ੍ਰਿਗੇਡ ਅਤੇ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਿਸਾਨਾਂ ਨਾਲ ਮਿਲ ਕੇ ਅੱਗ 'ਤੇ ਕਾਬੂ ਪਾਇਆ।