ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਸਿੰਘੂ ਬਾਰਡਰ ਉੱਤੇ ਬੈਠੇ ਕਿਸਾਨਾਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਹਾਜ਼ਰ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਹੁਣ ਇੱਕ ਲੋਕ ਅੰਦੋਲਨ ਬਣ ਗਿਆ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਗੂਆਂ ਦਾ ਸਾਥ ਦੇਣ ਦੇ ਲਈ ਤੇਲੰਗਾਨਾ ਅਤੇ ਪੱਛਮੀ ਬੰਗਾਲ ਦੇ ਕਿਸਾਨ ਆਗੂ ਵੀ ਪਹੁੰਚੇ।
ਕਿਸਾਨ ਆਗੂਆਂ ਨੇ ਇਸ ਦੌਰਾਨ ਕਿਹਾ ਕਿ ਅਸੀਂ ਪਹਿਲੀਆਂ ਮੀਟਿੰਗ ਵਿੱਚ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੀਆਂ ਤਰੁੱਟੀਆਂ ਬਾਰੇ ਦੱਸ ਚੁੱਕੇ ਹਾਂ, ਹੁਣ ਸਰਕਾਰ ਨੂੰ ਦੱਸਣ ਦੇ ਲਈ ਕੁੱਝ ਵੀ ਨਹੀਂ ਬਚਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ ਜਾਵੇਗੀ, ਬਸ ਸਾਡੀ ਮੰਗ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 8 ਦਸੰਬਰ ਨੂੰ ਪੂਰੇ ਭਾਰਤ ਨੂੰ ਬੰਦ ਰੱਖਿਆ ਜਾਵੇਗਾ। ਅੰਤ ਦੇ ਵਿੱਚ ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਨਾਲ ਕੋਈ ਵੀ ਗੱਲਬਾਤ ਨਹੀਂ ਕਰਨਗੇ, ਉਹ ਦਿੱਲੀ ਦੇ ਬਾਰਡਰਾਂ ਤੋਂ ਉਦੋਂ ਹੀ ਉੱਠਣਗੇ ਜਦ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।