ਅਹਿਮਦਾਬਾਦ: ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਦੇ ਇੱਕ ਬਹੁਮੰਜ਼ਿਲਾ ਹਸਪਤਾਲ ਦੇ ਬੇਸਮੈਂਟ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਹਸਪਤਾਲ 'ਚੋਂ ਲਗਭਗ 100 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਾਹਿਬਬਾਗ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਰਾਜਸਥਾਨ ਹਸਪਤਾਲ ਦੀ ਬੇਸਮੈਂਟ ਵਿੱਚ ਤੜਕੇ 4.30 ਵਜੇ ਅੱਗ ਲੱਗ ਗਈ ਸੀ, ਜਿਸ ਤੋਂ ਤੁਰੰਤ ਬਾਅਦ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ ਉੱਤੇ ਆ ਗਈਆਂ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
Fire In Hospital: ਅਹਿਮਦਾਬਾਦ ਦੇ ਬਹੁਮੰਜ਼ਿਲਾ ਹਸਪਤਾਲ 'ਚ ਲੱਗੀ ਭਿਆਨਕ ਅੱਗ, 100 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ - ਅੱਗ ਬੁਝਾਉਣ ਵਾਲੀਆਂ ਗੱਡੀਆਂ
ਅਹਿਮਦਾਬਾਦ ਦੇ ਇੱਕ ਬਹੁਮੰਜ਼ਿਲਾ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਹਸਪਤਾਲ ਦੇ ਬੇਸਮੈਂਟ 'ਚ ਲੱਗੀ ਹੈ। ਅੱਗ ਲੱਗਣ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ 100 ਦੇ ਕਰੀਬ ਮਰੀਜ਼ਾਂ ਨੂੰ ਹਸਪਤਾਲ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਬਚਾਅ ਕਾਰਜ ਜਾਰੀ:ਪੁਲਿਸ ਇੰਸਪੈਕਟਰ ਐਮਡੀ ਚੰਪਾਵਤ ਨੇ ਦੱਸਿਆ, 'ਫਾਇਰਮੈਨ ਅੱਗ ਬੁਝਾਉਣ 'ਚ ਲੱਗੇ ਹੋਏ ਹਨ। ਹਸਪਤਾਲ ਦੇ ਬੇਸਮੈਂਟ 'ਚੋਂ ਲਗਾਤਾਰ ਧੂੰਆਂ ਨਿਕਲ ਰਿਹਾ ਹੈ। ਉਨ੍ਹਾਂ ਕਿਹਾ, 'ਤਕਰੀਬਨ 100 ਮਰੀਜ਼ਾਂ ਨੂੰ ਸਾਵਧਾਨੀ ਵਜੋਂ ਹਸਪਤਾਲ ਤੋਂ ਬਾਹਰ ਕੱਢਿਆ ਗਿਆ ਹੈ।' ਹਸਪਤਾਲ ਇੱਕ ਚੈਰੀਟੇਬਲ ਟਰੱਸਟ ਦੁਆਰਾ ਚਲਾਇਆ ਜਾਂਦਾ ਹੈ। ਪਤਾ ਲੱਗਾ ਹੈ ਕਿ 20-25 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।
ਹਸਪਤਾਲ ਦੇ ਦੂਜੇ ਬੇਸਮੈਂਟ ਵਿੱਚ ਲੱਗੀ ਅੱਗ: ਫਾਇਰ ਅਫਸਰ ਜੈੇਸ਼ ਖਾਡੀਆ ਨੇ ਦੱਸਿਆ ਕਿ ਰਾਜਸਥਾਨ ਹਸਪਤਾਲ ਦੇ ਦੂਜੇ ਬੇਸਮੈਂਟ ਵਿੱਚ ਅੱਗ ਲੱਗ ਗਈ। ਸਵੇਰੇ ਸਾਢੇ ਚਾਰ ਵਜੇ ਸਾਨੂੰ ਫੋਨ ਆਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਬੇਸਮੈਂਟ ਵਿੱਚ ਕੁਝ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਜ਼ਖਮੀਆਂ ਦੀ ਖਬਰ ਹੈ, ਮਰੀਜ਼ਾਂ ਨੂੰ ਵੀ ਖਾਲੀ ਕਰਨ ਲਈ ਕਿਹਾ ਗਿਆ ਹੈ। ਕਰੀਬ 20-25 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। (ਵਧੀਕ ਇਨਪੁਟ, ਪੀਟੀਆਈ)