ਪੰਜਾਬ

punjab

ETV Bharat / bharat

NIA Raid in Mumbai: 15 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ, ਦਾਊਦ ਇਬਰਾਹਿਮ ਨਾਲ ਜੁੜੇ ਹਨ ਤਾਰ - 15 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੇ ਅਧਿਕਾਰੀਆਂ ਨੇ ਮੁੰਬਈ 'ਚ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੇ ਸਬੰਧ 'ਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ 29 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਉਸ ਦੇ ਕਰੀਬੀ ਸਾਥੀਆਂ ਨਾਲ ਜੁੜੇ ਮੁੰਬਈ....

A raid by the NIA yesterday summoned 15 people for questioning today
NIA Raid in Mumbai: 15 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ, ਦਾਊਦ ਇਬਰਾਹਿਮ ਨਾਲ ਜੁੜੇ ਹਨ ਤਾਰ

By

Published : May 10, 2022, 3:14 PM IST

ਮੁੰਬਈ:NIA ਨੇ ਕੱਲ੍ਹ ਦਾਊਦ ਇਬਰਾਹਿਮ ਦੇ ਸਹਿਯੋਗੀਆਂ ਨਾਲ ਜੁੜੇ 29 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਏਜੰਸੀ ਨੇ ਕੱਲ੍ਹ 15 ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਐਨਆਈਏ ਨੇ ਅੱਜ ਉਹਨਾਂ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਹੈ। ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੇ ਅਧਿਕਾਰੀਆਂ ਨੇ ਮੁੰਬਈ 'ਚ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੇ ਸਬੰਧ 'ਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ 29 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਉਸ ਦੇ ਕਰੀਬੀ ਸਾਥੀਆਂ ਨਾਲ ਜੁੜੇ ਮੁੰਬਈ ਦੇ 24 ਟਿਕਾਣਿਆਂ ਅਤੇ ਮੀਰਾ ਭਾਈੰਦਰ ਇਲਾਕੇ ਦੇ ਪੰਜ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਕੱਲ੍ਹ ਐਨਆਈਏ ਵੱਲੋਂ ਮੁੰਬਈ ਵਿੱਚ ਦਾਊਦ ਨਾਲ ਜੁੜੇ ਕਈ ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਦਰਜਨ ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਜਿਸ ਵਿੱਚ ਮੁੰਬਈ ਦੇ ਨਾਗਪਾੜਾ, ਗੋਰੇਗਾਂਵ, ਬੋਰੀਵਲੀ, ਸਾਂਤਾਕਰੂਜ਼, ਮੁੰਬਰਾ, ਭਿੰਡੀ ਬਾਜ਼ਾਰ ਵਿੱਚ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬੀਜੇਪੀ ਨੇਤਾ ਦਾ ਗਿਆਨਵਾਪੀ ਨੂੰ ਲੈ ਕੇ ਵਿਵਾਦਤ ਟਵੀਟ, ਲਿਖਿਆ- 'ਬਾਬਰੀ ਮਸਜਿਦ ਵਾਂਗ ਢਾਹ ਦਿੱਤੀ ਜਾਵੇਗੀ ਮਸਜਿਦ'

ABOUT THE AUTHOR

...view details