ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਪੀਤਮਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਵੀਰਵਾਰ ਸ਼ਾਮ ਨੂੰ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਸਖਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਬਚਾਅ ਕਾਰਜ ਅਜੇ ਵੀ ਜਾਰੀ ਹੈ।
ਦਿੱਲੀ ਦੇ ਪ੍ਰੀਤਮਪੁਰਾ ਵਿਖੇ ਘਰ 'ਚ ਲੱਗੀ ਭਿਆਨਕ ਅੱਗ, ਚਾਰ ਔਰਤਾਂ ਸਣੇ 6 ਦੀ ਮੌਤ
Fire Incident In Delhi: ਦਿੱਲੀ ਦੇ ਪ੍ਰੀਤਮਪੁਰਾ ਇਲਾਕੇ 'ਚ ਵੀਰਵਾਰ ਸ਼ਾਮ ਨੂੰ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ 6 ਲੋਕਾਂ ਦੀ ਮੌਤ ਹੋ ਗਈ ਹੈ।
Published : Jan 19, 2024, 10:50 AM IST
ਘਰ ਵਿੱਚ ਅੱਗ ਲੱਗਣ ਦੀ ਸੂਚਨਾ :ਅੱਗ ਕਿਸ ਕਾਰਨ ਲੱਗੀ ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦਰਅਸਲ, ਉੱਤਰ ਪੱਛਮੀ ਜ਼ਿਲ੍ਹੇ ਦੇ ਪੀਤਮਪੁਰਾ ਇਲਾਕੇ ਵਿੱਚ ਇੱਕ ਘਰ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੂੰ ਰਾਤ 8 ਵਜੇ ਦੇ ਕਰੀਬ ਪ੍ਰੀਤਮਪੁਰਾ ਜ਼ੈਡ ਬਲਾਕ ਦੇ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ 'ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਜਿਸ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਹੋ ਗਏ।
- ਵਡੋਦਰਾ ਨੇੜੇ ਝੀਲ 'ਚ ਕਿਸ਼ਤੀ ਪਲਟਣ ਨਾਲ 15 ਬੱਚਿਆਂ ਦੀ ਮੌਤ, ਪਿਕਨਿਕ ਮਨਾਉਣ ਆਏ ਸਨ ਬੱਚੇ
- ਪੰਜਾਬ ਦਾ ਇੱਕ ਹੋਰ ਅਗਨੀਵਾਰ ਹੋਇਆ ਸ਼ਹੀਦ, 6 ਭੈਣਾਂ ਦਾ ਇੱਕਲਾ ਭਰਾ ਸੀ ਸ਼ਹੀਦ ਜਵਾਨ
- ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਚੋਣ ਲੜਣ ਦੀਆਂ ਕਿਆਸਰਾਈਆਂ 'ਤੇ ਸਿੱਧੂ ਦਾ ਬਿਆਨ, ਆਖੀ ਇਹ ਵੱਡੀ ਗੱਲ
ਛੇ ਲੋਕਾਂ ਦੀ ਹੋਈ ਮੌਤ : ਫਾਇਰ ਅਧਿਕਾਰੀਆਂ ਮੁਤਾਬਕ ਕੁਝ ਲੋਕ ਘਰ ਦੇ ਅੰਦਰ ਫਸੇ ਹੋਏ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਭ ਤੋਂ ਪਹਿਲਾਂ ਅੱਗ 'ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕੀਤਾ, ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਬਚਾਅ ਕਾਰਜ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੇ ਘਰ 'ਚੋਂ ਇਕ-ਇਕ ਕਰਕੇ ਛੇ ਲੋਕਾਂ ਨੂੰ ਬਾਹਰ ਕੱਢਿਆ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਰੋਹਿਣੀ ਦੇ ਅੰਬੇਡਕਰ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਵੱਲੋਂ ਬਚਾਅ ਕਾਰਜ ਜਾਰੀ ਹੈ।ਜਾਣਕਾਰੀ ਅਨੁਸਾਰ ਘਟਨਾ 'ਚ ਜ਼ਖਮੀ ਹੋਏ ਵਿਅਕਤੀਆਂ ਦਾ ਪਰਿਵਾਰ ਪਿਛਲੇ ਕੁਝ ਸਮੇਂ ਤੋਂ ਇੱਥੇ ਕਿਰਾਏ 'ਤੇ ਰਹਿ ਰਿਹਾ ਸੀ। ਆਸ-ਪਾਸ ਦੇ ਲੋਕਾਂ ਨਾਲ ਜ਼ਿਆਦਾ ਗੱਲਬਾਤ ਨਾ ਹੋਣ ਕਾਰਨ ਮ੍ਰਿਤਕਾਂ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।