ਨਵੀਂ ਦਿੱਲੀ/ਸ਼ਿਮਲਾ: ਸੂਬੇ 'ਚ ਵਿਧਾਨ ਸਭਾ ਚੋਣਾਂ (Assembly elections) ਨੇੜੇ ਆਉਂਦੇ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗੁਆਂਢੀ ਸੂਬੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਬਣਨ ਤੋਂ ਬਾਅਦ ਪਾਰਟੀ ਨੇ ਹਿਮਾਚਲ ਵਿੱਚ ਵੀ ਆਪਣੀਆਂ ਜੜ੍ਹਾਂ ਮਜ਼ਬੂਤ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਜਿਸ ਲਈ ਪਾਰਟੀ ਨੇ ਮੁੱਖ ਮੰਤਰੀ ਜੈ ਰਾਮ ਠਾਕੁਰ (Chief Minister Jai Ram Thakur) ਦੇ ਗ੍ਰਹਿ ਜ਼ਿਲ੍ਹੇ ਮੰਡੀ ਤੋਂ ਚੋਣ ਪ੍ਰਚਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ 6 ਅਪ੍ਰੈਲ ਨੂੰ ਮੰਡੀ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ। ਇਸ ਰੋਡ ਸ਼ੋਅ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Aam Aadmi Party road show in Mandi) ਪਾਰਟੀ ਵਰਕਰਾਂ ਦੇ ਉਤਸ਼ਾਹ ਨੂੰ ਭਰਨ ਅਤੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਿਮਾਚਲ ਵਿੱਚ ਆਪਣੇ ਦੋ ਦਿਨਾਂ ਠਹਿਰਾਅ ਦੌਰਾਨ ਸ਼ਨੀਵਾਰ ਨੂੰ ਅਚਾਨਕ ਮੰਡੀ ਪਹੁੰਚ ਗਏ। ਉਨ੍ਹਾਂ ਇੱਥੇ ਸਰਕਟ ਹਾਊਸ ਮੰਡੀ ਵਿਖੇ ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ।