ਚੰਡੀਗੜ੍ਹ: ਰਾਜ ਸਭਾ ਦੀਆਂ ਪੰਜ ਸੀਟਾਂ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਪੰਜ ਚਿਹਰਿਆਂ ਦਾ ਨਾਮ ਐਲਾਨ ਕਰ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਡਾ. ਸੰਦੀਪ ਪਾਠਕ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਦੇ ਨਾਮ ਵੀ ਪੰਜਾਬ ਦੇ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਗਏ ਹਨ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਵੀ ਪੰਜਾਬ ਦੇ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਵਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਵੀ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ।
ਸੰਦੀਪ ਪਾਠਕ ਨੇ 2020 ਦੀਆਂ ਦਿੱਲੀ ਅਤੇ ਫਿਰ 2022 ਦੀਆਂ ਪੰਜਾਬ ਚੋਣਾਂ ਵਿੱਚ ਪਰਦੇ ਪਿੱਛੇ ਅਹਿਮ ਭੂਮਿਕਾ ਨਿਭਾਈ ਸੀ। ਬੀਤੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਵੀ ਸੰਦੀਪ ਪਾਠਕ ਦੇ ਕੰਮ ਦੀ ਤਾਰੀਫ ਕੀਤੀ ਸੀ। ਇਸ ਦੇ ਨਾਲ ਹੀ ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਸੀਐਮ ਭਗਵੰਤ ਮਾਨ ਦੇ ਕਰੀਬੀ ਹਨ। ਮਾਨ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੌਂਪ ਸਕਦੇ ਹਨ।