ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਸੰਮਨ ਜਾਰੀ ਕੀਤੇ ਜਾਣ ਦਾ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਦਿੱਲੀ ਪੁਲੀਸ ਨੇ ਐਤਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਵਿੱਚ ਸੰਜੇ ਸਿੰਘ, ਰਾਘਵ ਚੱਢਾ, ਸੌਰਭ ਭਾਰਦਵਾਜ, ਆਤਿਸ਼ੀ, ਕੈਲਾਸ਼ ਗਹਿਲੋਤ, ਆਦਿਲ ਅਹਿਮਦ ਖਾਨ, ਪੰਕਜ ਗੁਪਤਾ ਅਤੇ ਪੰਜਾਬ ਸਰਕਾਰ ਦੇ ਕੁਝ ਮੰਤਰੀ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਆਰਚਬਿਸ਼ਪ ਰੋਡ 'ਤੇ ਧਰਨੇ 'ਚ ਸ਼ਾਮਲ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਆਗੂਆਂ ਦੀ ਨਜ਼ਰਬੰਦੀ ਤੋਂ ਪਹਿਲਾਂ ਹੀ ਉੱਥੋਂ ਚਲੇ ਗਏ। ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਸਾਰੇ ਮੰਤਰੀਆਂ ਅਤੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਇੱਥੇ ਸ਼ਾਂਤੀ ਨਾਲ ਬੈਠੇ ਸੀ, ਪਰ ਪੁਲਿਸ ਨੇ ਸਾਨੂੰ ਸਾਰਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕਰ ਲਿਆ, ਤੁਹਾਨੂੰ ਕਿਸੇ ਅਣਜਾਣ ਥਾਂ 'ਤੇ ਲੈ ਜਾ ਰਹੀ ਹੈ... ਇਹ ਕਿਸ ਤਰ੍ਹਾਂ ਦੀ ਤਾਨਾਸ਼ਾਹੀ ਹੈ? ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਹਮਲਾ ਕਰਦੇ ਹੋਏ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ 'ਆਪ' ਦੇ ਰਾਸ਼ਟਰੀ ਕਨਵੀਨਰ ਦੀ ਵਧਦੀ ਲੋਕਪ੍ਰਿਅਤਾ ਤੋਂ ਡਰੀ ਹੋਈ ਹੈ। ਇਹੀ ਕਾਰਨ ਹੈ ਕਿ ਆਪ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।
'ਆਪ' ਦਾ ਸੀਬੀਆਈ ਦਫ਼ਤਰ ਦੇ ਬਾਹਰ ਪ੍ਰਦਰਸ਼ਨAAP ਦਾ ਸੀਬੀਆਈ ਦਫ਼ਤਰ ਦੇ ਬਾਹਰ ਪ੍ਰਦਰਸ਼ਨ. 1500 ਤੋਂ ਵੱਧ ਵਰਕਰ ਗ੍ਰਿਫਤਾਰ: ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕੇਜਰੀਵਾਲ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰ ਰਹੇ 1,500 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਰਾਏ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਨ੍ਹਾਂ ਵਿੱਚੋਂ 1,379 ਲੋਕਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਰੱਖਿਆ ਗਿਆ ਹੈ ਅਤੇ ਬਾਕੀਆਂ ਨੂੰ ਬੱਸਾਂ ਵਿੱਚ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵਿਧਾਇਕ ਸੰਜੀਵ ਝਾਅ ਸਮੇਤ ਕਈ ਸੈਂਕੜੇ 'ਆਪ' ਵਰਕਰਾਂ ਨੂੰ ਦਿੱਲੀ ਪੁਲਿਸ ਨੇ ਕਸ਼ਮੀਰੀ ਗੇਟ ਇਲਾਕੇ 'ਚ ਹਿਰਾਸਤ 'ਚ ਲੈ ਲਿਆ ਸੀ।