ਪੰਜਾਬ

punjab

By

Published : Nov 27, 2020, 8:25 PM IST

ETV Bharat / bharat

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਲੇ-ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ 'ਤੇ ਹੱਲਾ ਬੋਲਿਆ ਅਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਸਾਰੇ ਆਪ ਵਿਧਾਇਕ ਨੂੰ ਹਿਰਾਸਤ ਵਿੱਚ ਲੈਣ ਉਪਰੰਤ ਬੁਰਾੜੀ ਗਰਾਊਂਡ ਵਿਖੇ ਰਿਹਾਅ ਕਰ ਦਿੱਤਾ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ
ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਲੇ-ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ 'ਤੇ ਹੱਲਾ ਬੋਲਿਆ ਅਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਦੇਸ਼ ਦੇ ਸਭ ਤੋਂ ਵੱਧ ਸੁਰੱਖਿਆ ਵਾਲੇ ਖੇਤਰ 'ਚ 'ਆਪ' ਵਿਧਾਇਕਾਂ ਦੇ ਅਚਾਨਕ ਰੋਸ ਪ੍ਰਦਰਸ਼ਨ ਨੂੰ ਦੇਖ ਦਿੱਲੀ ਦੇ ਪੁਲਿਸ-ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਭਾਰੀ ਗਿਣਤੀ 'ਚ ਤੈਨਾਤ ਦਿੱਲੀ ਪੁਲਿਸ ਨੂੰ ਹੱਥਾਂ 'ਚ ਤਖਤੀਆਂ ਲੈ ਕੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਵਿਧਾਇਕਾਂ ਨੂੰ ਹਿਰਾਸਤ 'ਚ ਲੈਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਦਿੱਲੀ ਪੁਲਿਸ ਨੇ ਇਸ ਮੌਕੇ ਸਾਰੇ 9 ਵਿਧਾਇਕਾਂ ਨੂੰ ਹਿਰਾਸਤ 'ਚ ਲੈ ਲਿਆ, ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ) ਸ਼ਾਮਲ ਸਨ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਇਸ ਮੌਕੇ ਹਿਰਾਸਤ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਕਰਨ ਪੁੱਜੇ ਹਨ, ਕਿਉਂਕਿ ਕਿਸਾਨ ਕਈ ਮਹੀਨਿਆਂ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ ਹੈ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕੇਂਦਰ ਦੀ ਗੂੰਗੀ-ਬਹਿਰੀ ਸਰਕਾਰ ਨੂੰ ਜਗਾਉਣ ਲਈ ਹੀ ਅੱਜ ਉਹ ਪ੍ਰਧਾਨ ਮੰਤਰੀ ਦੇ ਦਰ 'ਤੇ ਪੁੱਜੇ ਅਤੇ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਪਰੰਤੂ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰਦੇ ਆਪ ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਉਨ੍ਹਾਂ ਕਿਹਾ ਕਿ ਪਹਿਲਾਂ ਸਾਰੇ ਵਿਧਾਇਕਾਂ ਨੂੰ ਚਾਣਕਿਆ ਪੁਰੀ ਲਿਜਾਇਆ ਗਿਆ ਅਤੇ ਫਿਰ ਹਰੀ ਨਗਰ ਥਾਣੇ ਵਿੱਚ ਅਤੇ ਅਖੀਰ ਬੁਰਾੜੀ ਗਰਾਊਂਡ ਵਿਖੇ ਰਿਹਾਅ ਕੀਤਾ ਗਿਆ ਹੈ।

ABOUT THE AUTHOR

...view details