ਨਵੀਂ ਦਿੱਲੀ:ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (AAP MP Raghav Chadha) ਨੇ ਸੋਮਵਾਰ ਨੂੰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਵਿੱਚ ਪੰਜਾਬ ਨਾਲ ਸਬੰਧਤ ਮੁੱਦਾ ਉਠਾਉਂਦਿਆਂ ਸਦਨ ਵਿੱਚ ਪੰਜਾਬ ਤੋਂ ਸਿੱਧੀਆਂ ਕੌਮਾਂਤਰੀ ਉਡਾਣਾਂ (Raghav Chadha latest news about international flights) ਸ਼ੁਰੂ ਕਰਨ ਦੀ ਮੰਗ ਉਠਾਈ। ਪੰਜਾਬ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਮੰਗ ਕਰਦਿਆਂ ਚੱਢਾ ਨੇ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੀ ਵੱਡੀ ਸਮੱਸਿਆ ਹੈ। ਅਤੇ ਸੂਬੇ ਦੇ ਵਿਕਾਸ ਨੂੰ ਦੇਖਦੇ ਹੋਏ ਇਸ ਵੱਲ ਤੁਰੰਤ ਧਿਆਨ ਦੇਣ ਅਤੇ ਹੱਲ ਦੀ ਲੋੜ ਹੈ।
'ਪੰਜਾਬ ਦਾ ਅੰਤਰਰਾਸ਼ਟਰੀ ਸੰਪਰਕ ਬਹੁਤ ਮਾੜਾ': 'ਆਪ' ਆਗੂ ਨੇ ਕਿਹਾ, "ਪੰਜਾਬੀ ਦੁਨੀਆਂ ਦੇ ਵੱਡੇ ਮੁਲਕਾਂ ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ, ਆਸਟ੍ਰੇਲੀਆ ਵਿੱਚ ਰਹਿੰਦੇ ਹਨ ਪਰ ਇਨ੍ਹਾਂ ਸਾਰੇ ਦੇਸ਼ਾਂ ਨਾਲ ਪੰਜਾਬ ਦਾ ਅੰਤਰਰਾਸ਼ਟਰੀ ਸੰਪਰਕ ਬਹੁਤ ਮਾੜਾ ਹੈ।" ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਮੋਹਾਲੀ ਹਨ। ਪਰ ਦੋਵੇਂ ਸਿਰਫ ਨਾਮ ਵਿੱਚ ਹੀ ਅੰਤਰਰਾਸ਼ਟਰੀ ਹਨ ਕਿਉਂਕਿ ਇੱਥੇ ਕੋਈ ਵੀ ਵੱਡੀ ਅੰਤਰਰਾਸ਼ਟਰੀ ਏਅਰਲਾਈਨਜ਼ ਨਹੀਂ ਉਤਰਦੀ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਬਹੁਤ ਘੱਟ ਹੈ।