ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਉਂਦਿਆਂ ਇਸ ਨੂੰ ‘ਹੈਰੀਟੇਜ’ ਦਾ ਦਰਜਾ ਦੇਣ ਦੀ ਮੰਗ ਕੀਤੀ।
'ਹੋਲਾ ਮੁਹੱਲਾ ਵੀ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ':ਵੀਰਵਾਰ ਨੂੰ ਸੰਸਦ 'ਚ ਪ੍ਰਸ਼ਨ ਕਾਲ ਦੌਰਾਨ 'ਆਪ' ਸਾਂਸਦ ਨੇ ਕਿਹਾ ਕਿ ਇਹ ਮਾਮਲਾ ਦੇਸ਼ ਅਤੇ ਦੁਨੀਆ 'ਚ ਰਹਿਣ ਵਾਲੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਪੰਜਾਬ ਵਿੱਚ ਸਥਿਤ, ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਇੱਥੇ ਹੋਲਾ ਮੁਹੱਲਾ ਵੀ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ।