ਨਵੀਂ ਦਿੱਲੀ: ਰਾਸ਼ਟਰਪਤੀ ਚੋਣ ਨੂੰ ਲੈ ਕੇ ਅੱਜ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਹਿੱਸਾ ਨਹੀਂ ਲਵੇਗੀ। ਰਾਸ਼ਟਰਪਤੀ ਚੋਣ ਦੇ ਮੁੱਦੇ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਰੋਧੀ ਪਾਰਟੀਆਂ ਦੀ ਇਹ ਬੈਠਕ ਬੁਲਾਈ ਹੈ। ‘ਆਪ’ ਸੂਤਰਾਂ ਮੁਤਾਬਕ ਪਾਰਟੀ ਰਾਸ਼ਟਰਪਤੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹੀ ਇਸ ਮੁੱਦੇ ’ਤੇ ਵਿਚਾਰ ਕਰੇਗੀ।
ਰਾਸ਼ਟਰਪਤੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ 'ਆਪ' - ਨਵੀਂ ਦਿੱਲੀ
'ਆਪ' ਰਾਸ਼ਟਰਪਤੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਬੈਠਕ 'ਚ ਹਿੱਸਾ ਨਹੀਂ ਲਵੇਗੀ। ਰਾਸ਼ਟਰਪਤੀ ਚੋਣ ਦੇ ਮੁੱਦੇ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਰੋਧੀ ਪਾਰਟੀਆਂ ਦੀ ਇਹ ਬੈਠਕ ਬੁਲਾਈ ਹੈ।
ਦੱਸ ਦਈਏ ਕਿ ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਕੌਣ ਹੋਵੇਗਾ ਇਸ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਹੈ। ਇਸ ਵਿੱਚ 22 ਵਿਰੋਧੀ ਪਾਰਟੀਆਂ ਦੇ ਭਾਗ ਲੈਣ ਦੀ ਸੰਭਾਵਨਾ ਹੈ। ਬੈਠਕ 'ਚ ਕਾਂਗਰਸ ਅਤੇ ਟੀਐੱਮਸੀ ਵੀ ਹਿੱਸਾ ਲੈਣਗੇ। ਹਾਲਾਂਕਿ ਪਿਛਲੇ ਹਫ਼ਤੇ ਮੀਟਿੰਗ ਬੁਲਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਮਤਭੇਦ ਪੈਦਾ ਹੋ ਗਏ ਸਨ। ਸੂਤਰਾਂ ਨੇ ਕਿਹਾ ਕਿ ਉਹ ਮਤਭੇਦ ਹੁਣ ਸੁਲਝਾ ਲਏ ਗਏ ਹਨ। ਐਨਸੀਪੀ ਸੁਪਰੀਮੋ ਸ਼ਰਦ ਪਵਾਰ ਨੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਹੋਣ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ :ਸਿੱਖਾਂ 'ਤੇ ਟਿੱਪਣੀ ਕਾਰਨ ਕਿਰਨ ਬੇਦੀ ਦੀ ਆਲੋਚਨਾ, ਮੰਗੀ ਮਾਫੀ