ਪੁਣੇ: ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਮੁਲਜ਼ਮ ਸੰਤੋਸ਼ ਜਾਧਵ ਨੇ ਕਿਹਾ ਹੈ ਕਿ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਨਹੀਂ ਸੀ। ਪੁਣੇ ਪਹੁੰਚੀ ਪੰਜਾਬ ਪੁਲਿਸ ਦੇ ਸਵਾਲਾਂ ਦੇ ਜਵਾਬ ਵਿੱਚ ਸੰਤੋਸ਼ ਜਾਧਵ ਨੇ ਜਾਣਕਾਰੀ ਸਾਂਝੀ ਕੀਤੀ ਹੈ। ਪੁਣੇ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਆਦ ਉਸ ਤੋਂ ਲਗਾਤਾਰ ਉਸ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਮੁਲਜ਼ਮ ਸੰਤੋਸ਼ ਜਾਧਵ ਨੇ ਕਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਨਹੀਂ ਸੀ। ਇਸ ਕਰਕੇ ਜਾਂਚ ਪ੍ਰਣਾਲੀ ਨੂੰ ਵੱਡਾ ਧੱਕਾ ਲੱਗਾ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਵੀ ਸੰਤੋਸ਼ ਜਾਧਵ ਤੋਂ ਪੁੱਛਗਿੱਛ ਕਰਨ ਲਈ 2 ਦਿਨਾਂ ਲਈ ਪੁਣੇ ਆਈ ਸੀ ਅਤੇ ਮਾਮਲੇ ਵਿੱਚ ਮੂਸੇਵਾਲਾ ਤੋਂ ਪੁੱਛਗਿੱਛ ਕੀਤੀ ਸੀ।