ਸ਼੍ਰੀਨਗਰ : ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਇਕ 24 ਸਾਲਾ ਮਹਿਲਾ 'ਤੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਤੇਜ਼ਾਬ ਸੁੱਟ ਦਿੱਤਾ। ਇਸ ਤੇਜ਼ਾਬ ਦੇ ਛਿੜਕਾਅ ਨਾਲ ਲੜਕੀ ਦਾ ਚਿਹਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮੀਡੀਆ ਖ਼ਬਰਾਂ ਮੁਤਾਬਿਕ ਘਟਨਾ ਸ਼੍ਰੀਨਗਰ ਦੇ ਸ਼ੌਲ ਖਾਸ ਇਲਾਕੇ ਦੀ ਹੈ, ਜਦੋਂ ਅਣਪਛਾਤੇ ਵਿਅਕਤੀਆਂ ਨੇ ਔਰਤ 'ਤੇ ਉਸ ਸਮੇਂ ਤੇਜ਼ਾਬ ਸੁੱਟ ਦਿੱਤਾ, ਦੱਸ ਦਈਏ ਕਿ ਲੜਕੀ ਦੁਕਾਨ ਤੋਂ ਬਾਹਰ ਨਿਕਲ ਰਹੀ ਸੀ। ਜਿਸ ਸਮੇਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਜ਼ਖਮੀ ਲੜਕੀ ਨੂੰ ਐੱਸ.ਐੱਮ.ਐੱਚ.ਐੱਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ। ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਇੱਕ ਮੁੱਖ ਮੁਲਜ਼ਮ ਅਤੇ ਉਸ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਮਹਿਲਾ ਵਲੋਂ ਮੰਗਣਾ ਕਰਵਾਉਣ ਤੋਂ ਮਨਾਂ ਕੀਤਾ ਗਿਆ ਸੀ, ਜਿਸ ਕਾਰਨ ਮੁਲਜ਼ਮ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।
ਇਹ ਵੀ ਪੜੋ:- ਕਾਰਤੂਸ ਸਮੇਤ ਦਿੱਲੀ ਏਅਰਪੋਰਟ ਪਹੁੰਚੀ ਵਿਦੇਸ਼ੀ ਔਰਤ, ਗ੍ਰਿਫਤਾਰ