ਮੁੰਬਈ:ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ(ACTOR KANGANA RANAUT ) ਅੱਜ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋ ਸਕਦੀ ਹੈ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਬੁੱਧਵਾਰ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੋਈ। ਰਣੌਤ ਨੂੰ ਇੱਥੇ ਇੱਕ ਪੋਸਟ ਨੂੰ ਲੈ ਕੇ ਦਰਜ ਐਫਆਈਆਰ ਦੇ ਸੰਬੰਧ ਵਿੱਚ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ ਜਿਸ ਵਿੱਚ ਕੰਗਨਾ ਕਥਿਤ ਤੌਰ 'ਤੇ ਕਿਸਾਨ ਅੰਦੋਲਨ ਨੂੰ ਇੱਕ ਵੱਖਵਾਦੀ ਸਮੂਹ ਨਾਲ ਜੋੜਿਆ ਸੀ।
ਦੱਸ ਦੇਈਏ ਕਿ ਇੱਕ ਸਿੱਖ ਸੰਗਠਨ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਮਹੀਨੇ ਖਾਰ ਪੁਲਿਸ ਸਟੇਸ਼ਨ ਵਿੱਚ ਰਣੌਤ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਉਸਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਸੀ। ਰਣੌਤ ਦੇ ਵਕੀਲ ਨੇ ਬੰਬੇ ਹਾਈ ਕੋਰਟ ਨੂੰ ਕਿਹਾ ਸੀ ਕਿ ਉਹ 22 ਦਸੰਬਰ ਨੂੰ ਖਾਰ ਪੁਲਿਸ ਸਾਹਮਣੇ ਪੇਸ਼ ਹੋਵੇਗੀ। ਬੁੱਧਵਾਰ ਨੂੰ ਉਸ ਦੇ ਵਕੀਲ ਨੇ ਪੇਸ਼ ਹੋਣ ਲਈ ਦੂਜੀ ਤਰੀਕ ਲਈ ਬੇਨਤੀ ਕੀਤੀ।
ਰਣੌਤ ਦੇ ਵਕੀਲ ਰਿਜ਼ਵਾਨ ਸਿੱਦੀਕੀ ਨੇ ਕਿਹਾ "ਹਾਈ ਕੋਰਟ ਦੇ ਆਦੇਸ਼ ਦੀ ਭਾਵਨਾ, ਉਦੇਸ਼ ਅਤੇ ਇਰਾਦੇ ਦੇ ਅਨੁਸਾਰ, ਅਸੀਂ ਜਾਂਚ ਅਧਿਕਾਰੀ ਨੂੰ ਪਹਿਲਾਂ ਦੀ ਮਿਤੀ ਲਈ ਬੇਨਤੀ ਕੀਤੀ ਹੈ ਅਤੇ ਅਸੀਂ ਅਦਾਲਤ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਪ੍ਰਕਿਰਿਆ ਨੂੰ ਤੇਜ਼ ਕਰਨਾ ਚਾਹੁੰਦੇ ਹਾਂ।"
ਜਾਂਚ ਅਧਿਕਾਰੀ ਸਾਨੂੰ ਮਿਲਣ ਲਈ ਤਿਆਰ ਨਹੀਂ ਸਨ। ਉਸ ਨੇ ਨਾ ਤਾਂ ਮੇਰੀਆਂ ਫ਼ੋਨ ਕਾਲਾਂ ਅਤੇ ਨਾ ਹੀ ਸੁਨੇਹਿਆਂ ਦਾ ਕੋਈ ਜਵਾਬ ਦਿੱਤਾ ਅਤੇ ਨਾ ਹੀ ਉਸ ਪੱਤਰ ਦਾ ਜਵਾਬ ਦਿੱਤਾ ਜੋ ਉਸ ਨੂੰ ਹੁਕਮ ਤੋਂ ਤੁਰੰਤ ਬਾਅਦ ਭੇਜੀ ਗਈ ਸੀ।