ਚੰਡੀਗੜ੍ਹ: ਅਦਾਕਾਰ ਸੋਨੂੰ ਸੂਦ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ ਦੇ ਘਰ ’ਚ ਇਨਕਮ ਟੈਕਸ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ। ਰਿਪੋਰਟਾਂ ਦੀ ਮੰਨੀਏ ਤਾਂ ਇਨਕਮ ਟੈਕਸ ਵਿਭਾਗ (Department of Income Tax) ਵੱਲੋਂ ਵਿੱਤੀ ਰਿਕਾਰਡਾਂ, ਆਮਦਨੀ, ਅਕਾਊਂਟ ਬੁੱਕਸ, ਖਰਚਿਆਂ ਨਾਲ ਜੁੜੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਬੁੱਧਵਾਰ ਨੂੰ ਕਥਿਤ ਟੈਕਸ ਚੋਰੀ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਅਦਾਕਾਰ ਸੋਨੂੰ ਸੂਦ (Sonu Sood) ਨਾਲ ਜੁੜੇ ਮੁੰਬਈ ਅਤੇ ਉਨ੍ਹਾਂ ਦੇ ਕੁਝ ਹੋਰ ਸਥਾਨਾਂ 'ਤੇ ਪਹੁੰਚ ਕੇ ਛਾਪੇਮਾਰੀ ਕੀਤੀ ਗਈ ਸੀ।
ਦਿੱਲੀ ਸੀਐੱਮ ਨੇ ਸੋਨੂੰ ਦੇ ਹੱਕ ’ਚ ਕੀਤਾ ਸੀ ਟਵੀਟ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਮਾਮਲੇ ਨੂੰ ਲੈਕੇ ਇੱਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਸੱਚਾਈ ਦੇ ਰਸਤੇ ਉੱਪਰ ਚੱਲਦੇ ਹੋਏ ਲੱਖਾਂ ਮੁਸ਼ਕਿਲਾਂ ਆਉਂਦੀਆਂ ਹਨ ਪਰ ਜਿੱਤ ਹਮੇਸ਼ਾਂ ਸੱਚਾਈ ਦੀ ਹੁੰਦੀ ਹੈ।