ਨਵੀਂ ਦਿੱਲੀ:ਰਾਜਧਾਨੀ 'ਚ ਹਨੂੰਮਾਨ ਜਨਮ ਉਤਸਵ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਅਲਰਟ 'ਤੇ ਹੈ। ਹਰ ਪਾਸੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਕੜੀ 'ਚ ਪੁਲਿਸ ਦਿੱਲੀ ਦੇ ਦੱਖਣੀ ਪੂਰਬੀ ਜ਼ਿਲੇ ਦੇ ਸੰਵੇਦਨਸ਼ੀਲ ਇਲਾਕਿਆਂ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਪੁਲਿਸ ਗਸ਼ਤ ਅਤੇ ਡਰੋਨ ਕੈਮਰਿਆਂ ਨਾਲ ਨਿਗਰਾਨੀ ਕਰ ਰਹੀ ਹੈ।
ਜ਼ਿਲ੍ਹੇ ਦੇ ਜਾਮੀਆ ਨਗਰ ਜਸੋਲਾ ਇਲਾਕਿਆਂ ਵਿੱਚ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਅਮਨ ਕਮੇਟੀ ਦੀਆਂ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ 'ਚ ਗਸ਼ਤ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਜਵਾਨਾਂ ਦੇ ਨਾਲ ਨੀਮ ਫ਼ੌਜੀ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਜਹਾਂਗੀਰਪੁਰੀ ਹਿੰਸਾ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।