ਪੰਜਾਬ

punjab

ETV Bharat / bharat

ਸੋਨੀਆ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵੀ ਬੀਮਾਰ !

ਇਸ ਤੋਂ ਪਹਿਲਾਂ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਸੰਕਰਮਿਤ ਹੋਣ ਦੀ ਖ਼ਬਰ ਆਈ ਸੀ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

Priyanka Gandhi is also covid positive
Priyanka Gandhi is also covid positive

By

Published : Jun 3, 2022, 11:31 AM IST

ਨਵੀਂ ਦਿੱਲੀ:ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਵਿਡ ਸੰਕਰਮਿਤ ਹੋ ਗਈ ਹੈ। ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਆਈ ਸੀ। ਦੱਸ ਦੇਈਏ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੱਲ੍ਹ ਹੀ ਲਖਨਊ ਤੋਂ ਦਿੱਲੀ ਪਰਤੀ ਸੀ। ਉਹ ਦੋ ਦਿਨਾਂ ਨਵ ਸੰਕਲਪ ਚਿੰਤਨ ਸ਼ਿਵਿਰ ਲਈ ਲਖਨਊ ਗਈ ਸੀ।

ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਕੋਵਿਡ ਸੰਕਰਮਿਤ ਹੋ ਗਈ ਹਾਂ। ਮੇਰੇ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ। ਸਾਰੇ ਪ੍ਰੋਟੋਕੋਲ ਦਾ ਖਿਆਲ ਰੱਖਦੇ ਹੋਏ, ਮੈਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਪਾਰਟੀ ਦੇ ਬੁਲਾਰੇ ਸੁਰਜੇਵਾਲਾ ਨੇ ਇਹ ਵੀ ਕਿਹਾ ਸੀ ਕਿ ਸੋਨੀਆ ਗਾਂਧੀ ਨੇ ਪਿਛਲੇ ਦਿਨੀਂ ਜਿਨ੍ਹਾਂ ਨੇਤਾਵਾਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ 'ਚੋਂ ਕਈ ਵੀ ਕੋਰੋਨਾ ਸੰਕਰਮਿਤ ਨਿਕਲੇ ਹਨ। ਸੁਰਜੇਵਾਲਾ ਮੁਤਾਬਕ ਸੋਨੀਆ ਗਾਂਧੀ ਨੂੰ ਬੁੱਧਵਾਰ ਸ਼ਾਮ ਨੂੰ ਹਲਕਾ ਬੁਖਾਰ ਹੋਇਆ ਸੀ, ਜਿਸ ਤੋਂ ਬਾਅਦ ਉਹ ਕੋਵਿਡ ਟੈਸਟ 'ਚ ਸਕਾਰਾਤਮਕ ਆਈਆਂ। ਉੱਥੇ ਹੀ, ਸੋਨੀਆਂ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਦੀ ਖ਼ਬਰ ਆਉਣ ਤੋਂ ਬਾਅਦ ਪੀਐਮ ਮੋਦੀ ਨੇ ਟਵਿਟੀ ਕਰਦਿਆ ਉਨ੍ਹਾਂ ਦੀ ਚੰਗੀ ਸਿਹਤ ਹੋਣ ਦੀ ਕਾਮਨਾ ਕੀਤੀ।

ਸੁਰਜੇਵਾਲਾ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਨੇ ਖੁਦ ਨੂੰ ਅਲੱਗ ਕਰ ਲਿਆ ਹੈ। ਸੁਰਜੇਵਾਲਾ ਨੇ ਉਮੀਦ ਜਤਾਈ ਕਿ ਸੋਨੀਆ 8 ਜੂਨ ਤੋਂ ਪਹਿਲਾਂ ਠੀਕ ਹੋ ਜਾਵੇਗੀ। ਉਸ ਦਿਨ ਸੋਨੀਆ ਨੂੰ ਨੈਸ਼ਨਲ ਹੈਰਾਲਡ ਮਾਮਲੇ ਨਾਲ ਸਬੰਧਤ ਪੁੱਛਗਿੱਛ ਲਈ ਈਡੀ ਦਫ਼ਤਰ ਜਾਣਾ ਪਵੇਗਾ।

ਇਹ ਵੀ ਪੜ੍ਹੋ :ਉਤਰਾਖੰਡ ਦੇ ਮੁੱਖ ਮੰਤਰੀ ਧਾਮੀ ਨੇ ਚੰਪਾਵਤ ਉਪ ਚੋਣ ਜਿੱਤੀ

ABOUT THE AUTHOR

...view details