ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ (Modi government) ਵੱਲੋਂ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਵਾਪਸੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਉੱਪਰ ਮੰਥਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਇੱਕੋ ਦਿਨ ਵਿੱਚ ਪਾਰਲੀਮੈਂਟ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ (Lok Sabha and Rajya Sabha) ਦੇ ਵਿੱਚ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ (Agriculture law returns bill passed) ਹੋਣ ਨੂੰ ਇਤਿਹਾਸਿਕ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਵੱਡੀ ਜਿੱਤ ਹੈ।
ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ
ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਕਈ ਵੱਡੇ ਐਲਾਨ ਕੀਤੇ ਹਨ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਇੱਕ ਦਿਨ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ 1 ਦਸੰਬਰ ਨੂੰ ਅਹਿਮ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ ਤੋਂ ਬਾਅਦ ਹੀ ਕਿਸਾਨੀ ਅੰਦੋਲਨ ਨੂੰ ਲੈ ਕੇ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਮਐਸਪੀ ਦੀ ਗਰੰਟੀ ਅਤੇ ਉਨ੍ਹਾਂ ਦੀਆਂ ਹੋਰ ਬਾਕੀ ਮੰਗਾਂ ਨੂੰ ਲੈ ਕੇ ਕੱਲ੍ਹ ਦੇ ਸੈਸ਼ਨ ਦੇ ਵਿੱਚ ਐਲਾਨ ਕਰਨ।