ਚੰਡੀਗੜ੍ਹ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਖਰਕਾਰ ਕਿਸਾਨਾਂ ਅੱਗੇ ਝੁਕ ਹੀ ਗਏ ਹਨ ਤੇ ਕੇਂਦਰ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ (Agriculture law repealed) ਲੈਣ ਦਾ ਐਲਾਨ ਕੀਤਾ ਹੈ।
ਇਹ ਵੀ ਪੜੋ:Farm Laws Repealed: ਤਿੰਨ ਨਵੇਂ ਖੇਤੀ ਕਾਨੂੰਨ ਹੋਣਗੇ ਰੱਦ
ਉਥੇ ਹੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਖ਼ਤਮ ਕਰ ਆਪਣੇ ਘਰ ਚਲੇ ਜਾਣ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ‘ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ (Agriculture law repealed) ਕੀਤਾ ਜਾਵੇਗਾ।
ਰਾਕੇਸ਼ ਟਿਕੈਤ ਨੇ ਕਿਹਾ ਅੰਦੋਲਨ ਰਹੇਗਾ ਜਾਰੀ ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ, ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨੀ ਚਾਹੀਦੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ
ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ 'ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।
ਪੀਐਮ ਮੋਦੀ (PM Modi) ਨੇ ਕਿਹਾ ਕਿ ਖੇਤੀ ਮੰਡੀਆਂ ਦੇ ਆਧੁਨਿਕੀਕਰਨ ਲਈ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ। ਪੀਐਮ ਮੋਦੀ ਨੇ ਕਿਹਾ ਕਿ ਕਿਸਾਨਾਂ ਨੂੰ ਕਈ ਮਾਧਿਅਮਾਂ ਰਾਹੀਂ ਕਾਨੂੰਨ ਸਮਝਾਉਣ ਦੀ ਹਰ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਸਮਝ ਸਕੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਗੱਲਾਂ ਅਤੇ ਉਨ੍ਹਾਂ ਦੇ ਤਰਕ ਨੂੰ ਸਮਝਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਸਰਕਾਰ ਨੇ ਉਨ੍ਹਾਂ ਕਾਨੂੰਨਾਂ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਿਨ੍ਹਾਂ 'ਤੇ ਇਤਰਾਜ਼ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਮੈਂ ਬਹੁਤ ਸਾਰੀਆਂ ਚੁਣੌਤੀਆਂ ਨੂੰ ਬਹੁਤ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਸਭ ਤੋਂ ਵੱਡੀ ਤਰਜੀਹ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੇ ਆਪਣੇ ਪੇਂਡੂ ਬਾਜ਼ਾਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਾ ਸਿਰਫ ਘੱਟੋ-ਘੱਟ ਸਮਰਥਨ ਮੁੱਲ ਵਧਾਇਆ, ਸਗੋਂ ਰਿਕਾਰਡ ਸਰਕਾਰੀ ਖਰੀਦ ਕੇਂਦਰ ਵੀ ਬਣਾਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕੀਤੀ ਗਈ ਜਿਣਸ ਦੀ ਖਰੀਦ ਨੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ।