ਅਹਿਮਦਾਬਾਦ:ਗੁਜਰਾਤ ਦੰਗਿਆਂ ਦੇ ਮਾਮਲੇ ਵਿੱਚ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜਾਂਚ ਟੀਮ ਨੇ ਹਲਫਨਾਮੇ 'ਚ ਕਿਹਾ ਹੈ ਕਿ ਯੋਜਨਾਬੱਧ ਤਰੀਕੇ ਨਾਲ ਗੁਜਰਾਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਪਿੱਛੇ ਮਰਹੂਮ ਕਾਂਗਰਸੀ ਆਗੂ ਅਹਿਮਦ ਪਟੇਲ ਦਾ ਹੱਥ ਸੀ। ਸਾਰੀ ਸਾਜ਼ਿਸ਼ ਉਸ ਦੇ ਇਸ਼ਾਰੇ 'ਤੇ ਰਚੀ ਗਈ ਸੀ। ਸਮਾਜ ਸੇਵੀ ਤੀਸਤਾ ਸੇਤਲਵਾੜ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ।
ਇਹ ਵੀ ਪੜੋ:ਕਰਨਾਟਕ ਸਰਕਾਰ ਨੇ ਰਾਜ ਦੇ ਸਰਕਾਰੀ ਦਫਤਰਾਂ ਵਿੱਚ ਫੋਟੋ/ਵੀਡੀਓਗ੍ਰਾਫੀ 'ਤੇ ਪਾਬੰਦੀ ਦਾ ਹੁਕਮ ਲਿਆ ਵਾਪਸ
ਗੁਜਰਾਤ ਪੁਲਿਸ ਨੇ ਸ਼ੁੱਕਰਵਾਰ ਨੂੰ ਕਾਰਕੁਨ ਤੀਸਤਾ ਸੇਤਲਵਾੜ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਰਾਜ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੂੰ ਡੇਗਣ ਦੀ ਇੱਕ ਵੱਡੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਗੁਜਰਾਤ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸੈਸ਼ਨ ਕੋਰਟ ਵਿੱਚ ਦਾਇਰ ਕੀਤੇ ਗਏ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ 2002 ਦੇ ਦੰਗਿਆਂ ਤੋਂ ਬਾਅਦ ਸੂਬੇ ਵਿੱਚ ਭਾਜਪਾ ਸਰਕਾਰ ਨੂੰ ਡੇਗਣ ਲਈ ਮਰਹੂਮ ਕਾਂਗਰਸੀ ਆਗੂ ਅਹਿਮਦ ਪਟੇਲ ਦੇ ਇਸ਼ਾਰੇ ’ਤੇ ਸੇਤਲਵਾੜ ਇੱਕ ਵੱਡੀ ਸਾਜ਼ਿਸ਼ ਵਿੱਚ ਸ਼ਾਮਲ ਸੀ।