ਮਹਾਰਾਸ਼ਟਰ:ਅਹਿਮਦਨਗਰ (Ahmednagar) ਜ਼ਿਲ੍ਹੇ ਦੇ ਹਸਪਤਾਲ ਵਿੱਚ ਅੱਗ ਲੱਗ (Fire) ਗਈ। ਅੱਗ ਇੰਨੀ ਤੇਜ਼ੀ ਅਤੇ ਭਿਆਨਕ ਰੂਪ ਨਾਲ ਲੱਗੀ ਕਿ ਸਾਰੇ ਮਰੀਜ਼ਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਹੁਣ ਤੱਕ ਇਸ ਘਟਨਾ 'ਚ ਕਰੀਬ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਅੱਗ ਕਾਰਨ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਸਪਤਾਲ ਦੀ ਬਹੁਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਮਰੀਜ਼ਾਂ ਅਤੇ ਲੋਕਾਂ ਨੂੰ ਬਾਹਰ ਕੱਢਣ ਤੋਂ ਪਹਿਲਾਂ ਅੱਗ ਅਤੇ ਧੂੰਏਂ ਨੇ ਕਈ ਵਾਰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।