ਨਵੀਂ ਦਿੱਲੀ:ਅੱਜ ਯਾਨੀ 8 ਅਕਤੂਬਰ ਭਾਰਤ ਲਈ ਬਹੁਤ ਮਹੱਤਵਪੂਰਨ ਹੈ। ਇਸ ਦਿਨ ਭਾਰਤੀ ਹਵਾਈ ਸੈਨਾ ਦਿਵਸ (Air Force Day) ਮਨਾਇਆ ਜਾਂਦਾ ਹੈ। ਇਸ ਸਾਲ ਭਾਰਤੀ ਹਵਾਈ ਸੈਨਾ (Air Force Day) ਦਾ 89ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਭਾਰਤੀ ਹਵਾਈ ਸੈਨਾ (Air Force Day) ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ 89 ਵੇਂ ਸਥਾਪਨਾ ਦਿਵਸ 'ਤੇ ਹਿੰਡਨ ਏਅਰਬੇਸ ‘ਤੇ ਏਅਰ ਫੋਰਸ ਦਿਵਸ (Air Force Day) ਪਰੇਡ ਦਾ ਨਿਰੀਖਣ ਕੀਤਾ।
ਇਹ ਵੀ ਪੜੋ: ਭਾਰਤੀ ਹਵਾਈ ਸੈਨਾ ਦਿਵਸ 'ਤੇ ਵਿਸ਼ੇਸ਼
ਇਸ ਮੌਕੇ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਬਾਹਰੀ ਤਾਕਤਾਂ ਨੂੰ ਸਾਡੇ ਹਵਾਈ ਖੇਤਰ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਪੂਰੀ ਤਰ੍ਹਾਂ ਜਾਣੂ ਹਾਂ ਕਿ ਮੈਂ ਚੁਣੌਤੀਪੂਰਨ ਸਮੇਂ ਵਿੱਚ ਹਵਾਈ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਭਾਰਤੀ ਹਵਾਈ ਖੇਤਰ ਵਿੱਚ ਵਿਦੇਸ਼ੀ ਘੁਸਪੈਠ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਚੌਧਰੀ ਨੇ ਕਿਹਾ ਕਿ ਪੂਰਬੀ ਲੱਦਾਖ ਵਿੱਚ ਵਾਪਰੀਆਂ ਘਟਨਾਵਾਂ ਦੇ ਜਵਾਬ ਵਿੱਚ ਤੁਰੰਤ ਕਾਰਵਾਈ ਭਾਰਤੀ ਹਵਾਈ ਸੈਨਾ ਦੀ ਲੜਾਈ ਦੀ ਤਿਆਰੀ ਦਾ ਪ੍ਰਮਾਣ ਹੈ।
ਏਅਰ ਚੀਫ ਮਾਰਸ਼ਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਅਸੀਂ ਉੱਚ ਤਕਨੀਕੀ ਪ੍ਰੋਜੈਕਟਾਂ ਵਿੱਚ ਆਤਮ ਨਿਰਭਰ ਹੋ ਜਾਈਏ। ਇਸ ਲਈ ਸਾਨੂੰ ਤਕਨਾਲੋਜੀ ਨੂੰ ਅਪਗ੍ਰੇਡ ਕਰਨਾ ਪਏਗਾ। ਚੌਧਰੀ ਨੇ ਕਿਹਾ, ਹਵਾਈ ਸੈਨਾ ਦੇ ਸਾਰੇ ਅਧਿਕਾਰੀਆਂ ਨੂੰ ਇਸ ਗੱਲ 'ਤੇ ਜ਼ੋਰ ਦੇਣਾ ਪਏਗਾ ਕਿ ਉਨ੍ਹਾਂ ਨੂੰ ਆਪਣੇ ਅਧੀਨ ਅਧਿਕਾਰੀਆਂ ਨੂੰ ਉਤਸ਼ਾਹਤ ਅਤੇ ਸਿਖਲਾਈ ਦੇਣੀ ਪਏਗੀ। ਏਕਤਾ ਸਾਡਾ ਅਟੁੱਟ ਵਿਸ਼ਵਾਸ ਹੈ।
ਇਸ ਮੌਕੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਅਤੇ ਥਲ ਸੈਨਾ ਮੁਖੀ ਜਨਰਲ ਐਮ ਐਮ ਨਰਵਨੇ ਨੇ ਹਿੰਦਨ ਏਅਰਬੇਸ ਵਿਖੇ 89 ਵੇਂ ਏਅਰ ਫੋਰਸ ਦਿਵਸ ਪਰੇਡ ਵਿੱਚ ਹਿੱਸਾ ਲਿਆ।
ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਹਿੰਦਨ ਏਅਰਬੇਸ 'ਤੇ 89 ਵੇਂ ਹਵਾਈ ਸੈਨਾ ਦਿਵਸ (Air Force Day) ‘ਤੇ ਅਧਿਕਾਰੀਆਂ ਨੂੰ ਬਹਾਦਰੀ ਦੇ ਮੈਡਲ ਦਿੱਤੇ।
ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਵਾਈ ਸੈਨਾ ਦਿਵਸ (Air Force Day) ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਦਾ ਇਹ ਹਿੱਸਾ ਹਿੰਮਤ, ਤਿਆਰੀ ਅਤੇ ਕੁਸ਼ਲਤਾ ਦਾ ਪ੍ਰਤੀਕ ਹੈ।