ਨਵੀਂ ਦਿੱਲੀ:ਨੇਵਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਦੇ ਇੱਕ ਇੰਜਣ ਵਿੱਚੋਂ ਤੇਲ ਲੀਕ ਹੋਣ ਕਾਰਣ ਸਟਾਕਹੋਮ ਵਿੱਚ ਉਤਾਰਿਆ ਗਿਆ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਦੇ ਇੱਕ ਸੀਨੀਅਰ ਅਧਿਕਾਰੀ ਦੇ ਦੱਸੇ ਮੁਤਾਬਿਕ ਬੋਇੰਗ 777-300 ਈਆਰ ਜਹਾਜ਼ ਦੇ ਇੱਕ ਇੰਜਣ ਨੇ ਤੇਲ ਲੀਕ ਕਰਨਾ ਸ਼ੁਰੂ ਕਰ ਦਿੱਤਾ ਸੀ। ਅਧਿਕਾਰੀ ਨੇ ਦੱਸਿਆ ਕਿ ਤੇਲ ਲੀਕ ਹੋਣ ਤੋਂ ਬਾਅਦ ਇੰਜਣ ਨੂੰ ਬੰਦ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਸਟਾਕਹੋਮ ਵਿੱਚ ਉਤਾਰਿਆ ਗਿਆ।
ਇੰਜਣ 'ਚੋਂ ਲੀਕ ਹੋਇਆ ਤੇਲ :ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਤੋਂ ਬਾਅਦ ਕੀਤੀ ਜਾਂਚ ਦੌਰਾਨ ਇੰਜਣ ਨੰਬਰ ਦੋ 'ਚੋਂ ਤੇਲ ਨਿਕਲਦਾ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰੀਕਾ ਦੇ ਨੇਵਾਰਕ ਤੋਂ ਉਡਾਣ ਭਰਨ ਵਾਲੇ ਜਹਾਜ਼ ਨੂੰ ਤਕਨੀਕੀ ਖਰਾਬੀ ਕਾਰਨ ਸਵੀਡਨ ਦੇ ਸਟਾਕਹੋਮ 'ਚ ਉਤਰਨਾ ਪਿਆ। ਜਾਣਕਾਰੀ ਮੁਤਾਬਕ ਜਹਾਜ਼ 'ਚ ਕਰੀਬ 300 ਯਾਤਰੀ ਸਫਰ ਕਰ ਰਹੇ ਸਨ। ਐਮਰਜੈਂਸੀ ਦੌਰਾਨ ਸਾਰੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ:UP Budget 2023 : ਯੋਗੀ ਸਰਕਾਰ ਦੇ ਵਿੱਤ ਮੰਤਰੀ ਪੇਸ਼ ਕਰ ਰਹੇ ਵਿੱਤੀ ਸਾਲ 2023-24 ਦਾ ਬਜਟ