ਪੰਜਾਬ

punjab

ETV Bharat / bharat

ਸੁਖਬੀਰ ਬਾਦਲ ਦਾ ਮੋਦੀ ਸਰਕਾਰ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ - ਹਰਸਿਮਰਤ ਕੌਰ ਬਾਦਲ

ਖੇਤੀ ਕਾਨੂੰਨਾਂ ਨੂੰ ਲੈਕੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੋਦੀ ਸਰਕਾਰ (Modi government) ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨ (Agricultural law) ਰੱਦ ਨਾ ਕੀਤੇ ਗਏ ਤਾਂ ਇਸ ਦਾ ਖਮਿਆਜਾ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ।

ਸੁਖਬੀਰ ਬਾਦਲ ਦਾ ਮੋਦੀ ਸਰਕਾਰ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ
ਸੁਖਬੀਰ ਬਾਦਲ ਦਾ ਮੋਦੀ ਸਰਕਾਰ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ

By

Published : Sep 17, 2021, 4:27 PM IST

ਨਵੀਂ ਦਿੱਲੀ:ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਅਗਵਾਈ ਵਿੱਚ ਦਿੱਲੀ ਵਿਖੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ (Central Government) ਉੱਪਰ ਜੰਮਕੇ ਨਿਸ਼ਾਨੇ ਸਾਧੇ ਗਏ।

ਸੁਖਬੀਰ ਬਾਦਲ ਦਾ ਮੋਦੀ ਸਰਕਾਰ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸ਼ਾਂਤੀ ਪੂਰਵਕ ਰੋਸ ਮਾਰਚ ਕੀਤਾ ਜਾ ਰਿਹਾ ਸੀ ਪਰ ਇਸ ਦੌਰਾਨ ਮੋਦੀ ਤੇ ਹਰਿਆਣਾ ਸਰਕਾਰ ਦੇ ਵੱਲੋਂ ਉੁਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪਾਰਟੀ ਵਰਕਰਾਂ ਨੂੰ ਰੋਕ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਜਿਸਦੀ ਉਨ੍ਹਾਂ ਵੱਲੋਂ ਨਿੰਦਿਆ ਕੀਤੀ ਗਈ ਹੈ।

ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਮੋਦੀ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਜੋ ਖੇਤੀ ਕਾਨੂੰਨ ਕਿਸਾਨ ਵਿਰੋਧੀ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਹੈ ਕਿ ਜੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ ਇਸਦਾ ਖਮਿਆਜਾ ਭੁਗਤਣਾ ਪਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਸਾਲ ਰਹਿ ਗਏ ਜੇ ਕਾਨੂੰਨ ਵਾਪਿਸ ਨਾ ਲਏ ਤਾਂ ਉਨ੍ਹਾਂ ਨੂੰ ਲਾਹਿਆ ਜਾਣਾ ਹੈ ਕਿਉਂਕਿ ਪੰਜਾਬ ਨਹੀਂ ਬਲਿਕ ਪੂਰਾ ਦੇਸ਼ ਉਨ੍ਹਾਂ ਦੇ ਵਿਰੋਧ ‘ਚ ਆਇਆ ਖੜ੍ਹਾ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਬਣਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨੋਂ ਖੇਤੀਬਾੜੀ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀ ਸਰਕਾਰ ਰਹੇਗੀ, ਇਹ ਕਾਨੂੰਨ ਲਾਗੂ ਨਹੀਂ ਹੋਣਗੇ। ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨਾ ਬਣਾਇਆ, ਜੋ ਪੰਜਾਬ ਚੋਣਾਂ ਵਿੱਚ ਲਗਾਤਾਰ ਸਰਗਰਮ ਹਨ।

ਦੱਸ ਦਈਏ ਕਿ ਕਾਨੂੰਨ ਖਿਲਾਫ਼ ਮਾਰਚ ਕੱਢਣ ਨੂੰ ਲੈਕੇ ਕਰੀਬ 11 ਵਜੇ ਸਾਰੇ ਪ੍ਰਦਰਸ਼ਨਕਾਰੀ ਮਾਰਚ ਲਈ ਗੁਰਦੁਆਰਾ ਰਕਾਬਗੰਜ ਵਿਖੇ ਇਕੱਠੇ ਹੋਏ ਸਨ। ਇੱਥੋਂ ਤਕਰੀਬਨ 100 ਮੀਟਰ ਦੂਰ ਉਹ ਸੰਸਦ ਮਾਰਗ ਦੇ ਗੇਟ 'ਤੇ ਸਥਿਤ ਫਾਇਰ ਸਟੇਸ਼ਨ' ਤੇ ਪਹੁੰਚੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਅਤੇ ਕਾਂਗਰਸ ਉੱਪਰ ਜੰਮਕੇ ਨਿਸ਼ਾਨੇ ਸਾਧ ਗਏ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਤਿਆਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਸ ਦਾ ਵਿਰੋਧ ਕਰ ਰਿਹਾ ਹੈ। ਨਾਲ ਹੀ ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ।

ਉਨ੍ਹਾ ਕਿਹਾ ਕਿ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਸਰਕਾਰ ਕਿਸਾਨਾਂ ਦੇ ਹਿਤੈਸ਼ੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਖੇਤੀਯੋਗ ਜ਼ਮੀਨ ਬਹੁਤ ਘੱਟ ਹੈ, ਇਸ ਲਈ ਦਿੱਲੀ ਸਰਕਾਰ ਇਸ ਬਿੱਲ ਦਾ ਸਹੀ ਢੰਗ ਨਾਲ ਵਿਰੋਧ ਨਹੀਂ ਕਰ ਰਹੀ।

ਇਹ ਪ੍ਰਦਰਸ਼ਨ ਲਗਭਗ 2 ਘੰਟੇ ਤੱਕ ਚੱਲਿਆ ਅਤੇ ਇਸ ਨੂੰ ਪੰਜਾਬ ਦੇ ਵੱਖ -ਵੱਖ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ। ਮਾਰਚ ਨੂੰ ਦੁਪਹਿਰ ਕਰੀਬ 1 ਵਜੇ ਬੰਦ ਕੀਤਾ ਗਿਆ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ 11 ਆਗੂਆਂ ਨੇ ਪੁਲਿਸ ਨੂੰ ਆਪਣੀ ਗ੍ਰਿਫਤਾਰੀ ਦਿੱਤੀ। ਫਿਲਹਾਲ, ਉਸਨੂੰ ਸੰਸਦ ਮਾਰਗ ਪੁਲਿਸ ਥਾਣੇ ਵਿੱਚ ਰੱਖਿਆ ਗਿਆ ਹੈ, ਜਿੱਥੋਂ ਉਸਨੂੰ ਕੁਝ ਸਮੇਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ:ਪ੍ਰਧਾਨ ਮੰਤਰੀ ਮੋਦੀ ਦੇ ਜਨਮ 'ਤੇ ਰਿਕਾਰਡ ਪੱਧਰ 'ਤੇ ਵੈਕਸੀਨੇਸ਼ਨ, ਸਵਾਲਾਂ ਦੇ ਘੇਰੇ 'ਚ

ABOUT THE AUTHOR

...view details