ਨਵੀਂ ਦਿੱਲੀ:ਤਿੰਨ ਖੇਤੀ ਕਾਨੂੰਨਾਂ (Three agricultural laws) ਦੇ ਗਠਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਇਸਦਾ ਵਿਰੋਧ ਕਰ ਰਹੇ ਹਨ ਅਤੇ ਦਿੱਲੀ ਦੀ ਸਰਹੱਦ 'ਤੇ ਧਰਨੇ ਤੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਸਟੈਂਡ ਦੇ ਮੱਦੇਨਜ਼ਰ ਕਈ ਰਾਜਨੀਤਕ ਪਾਰਟੀਆਂ ਨੇ ਵੀ ਖੇਤੀਕਾਨੂੰਨਾਂ ਦਾ ਵਿਰੋਧ ਕੀਤਾ ਹੈ। ਇਸੇ ਕੜੀ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਅਗਵਾਈ ਵਿੱਚ ਦਿੱਲੀ ਵਿੱਚ ਮਾਰਚ ਕੀਤਾ ਗਿਆ ਹੈ। ਇਹ ਮਾਰਚ ਗੁਰਦੁਆਰਾ ਰਕਾਬ ਗੰਜ ਤੋਂ ਪਾਰਲੀਮੈਂਟ ਤੱਕ ਕੱਿਆ ਜਾਣਾ ਹੈ। ਇਸ ਦੇ ਮੱਦੇਨਜ਼ਰ ਗੁਰਦੁਆਰਾ ਰਕਾਬਗੰਜ ਵਿਖੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਪੁਲਿਸ ਨੇ ਅਕਾਲੀਆਂ ਦੇ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਅਕਾਲੀ ਸੰਸਦ ਵੱਲ ਮਾਰਚ ਕਰਨ ਦੀ ਜ਼ਿੱਦ 'ਤੇ ਅੜੇ ਹੋਏ ਹਨ। ਅਜਿਹੇ ਵਿੱਚ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਨਵੀਂ ਦਿੱਲੀ ਦੇ ਡੀਸੀਪੀ ਦੀਪਕ ਯਾਦਵ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਇਕੱਠੇ ਹੋਏ ਹਨ। ਉਨ੍ਹਾਂ ਦੇ ਨੇਤਾਵਾਂ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਹੈ ਕਿ ਪ੍ਰਦਰਸ਼ਨ ਦੀ ਆਗਿਆ ਨਹੀਂ ਹੈ।