ਤਿਰੂਵਨੰਤਪੁਰਮ:ਕਲਾਮਸੇਰੀ ਵਿੱਚ ਈਸਾਈ ਭਾਈਚਾਰੇ ਦੀ ਪ੍ਰਾਰਥਨਾ ਸਭਾ ਦੌਰਾਨ ਕਈ ਧਮਾਕਿਆਂ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇਸ ਧਮਾਕੇ ਵਿੱਚ ਜਿਥੇ ਇੱਕ ਦੀ ਮੌਤ ਦੀ ਪੁਸ਼ਟੀ ਹੋਈ ਹੈ ਉਥੇ ਹੀ ਦਰਜਨਾਂ ਲੋਕ ਜ਼ਖਮੀ ਹੋ ਗਏ। ਇ ਤੋਂ ਬਾਅਦ ਹੁਣ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਐਤਵਾਰ ਨੂੰ ਸਾਰੇ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਛੁੱਟੀ 'ਤੇ ਗਏ ਸਿਹਤ ਕਰਮਚਾਰੀਆਂ ਨੂੰ ਤੁਰੰਤ ਵਾਪਸ ਆਉਣ ਲਈ ਸੁਚੇਤ ਕੀਤਾ ਜਾਵੇ। ਕਲਾਮਾਸੇਰੀ ਵਿੱਚ ਇੱਕ ਕਨਵੈਨਸ਼ਨ ਸੈਂਟਰ ਵਿੱਚ ਪ੍ਰਾਰਥਨਾ ਸਭਾ ਦੌਰਾਨ ਸਵੇਰੇ ਹੋਏ ਧਮਾਕਿਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਧਮਾਕੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।
ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼: ਸਿਹਤ ਮੰਤਰੀ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਾਰਜ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਧਮਾਕੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਛੁੱਟੀ 'ਤੇ ਗਏ ਡਾਕਟਰਾਂ ਸਮੇਤ ਸਾਰੇ ਸਿਹਤ ਕਰਮਚਾਰੀਆਂ ਨੂੰ ਤੁਰੰਤ ਵਾਪਸ ਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਲਾਮਾਸੇਰੀ ਮੈਡੀਕਲ ਕਾਲਜ, ਏਰਨਾਕੁਲਮ ਜਨਰਲ ਹਸਪਤਾਲ ਅਤੇ ਕੋਟਾਯਮ ਮੈਡੀਕਲ ਕਾਲਜ ਵਿੱਚ ਵਾਧੂ ਸਹੂਲਤਾਂ ਪੈਦਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਸਿਹਤ ਮੰਤਰਾਲੇ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਵਾਧੂ ਸਟਾਫ਼ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਹੋਰ ਹਸਪਤਾਲਾਂ ਵਿੱਚ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।