ਨਵੀਂ ਦਿੱਲੀ:ਸੰਸਦ 2023 ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਸੰਸਦ ਦੀ ਲਾਇਬ੍ਰੇਰੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਹੋਈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕਾਰੋਬਾਰ ਦੇ ਕ੍ਰਮ ਅਤੇ ਏਜੰਡੇ 'ਤੇ ਚਰਚਾ ਕਰਨ ਲਈ ਮੀਟਿੰਗ ਬੁਲਾਈ। ਸੰਸਦ ਦਾ ਸਰਦ ਰੁੱਤ ਸੈਸ਼ਨ 2023 ਸੋਮਵਾਰ ਯਾਨੀ 4 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 22 ਦਸੰਬਰ ਤੱਕ ਚੱਲੇਗਾ। ਸਰਦ ਰੁੱਤ ਸੈਸ਼ਨ ਵਿੱਚ 22 ਦਸੰਬਰ ਤੱਕ 15 ਮੀਟਿੰਗਾਂ ਹੋਣੀਆਂ ਹਨ। All party meeting at Parliament
ਸਰਬ ਪਾਰਟੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਣਜ ਮੰਤਰੀ ਪਿਊਸ਼ ਗੋਇਲ,ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ, ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਅਤੇ ਹੋਰ ਕਈ ਨੇਤਾ ਮੌਜੂਦ ਸਨ। ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼,ਸੰਸਦ ਮੈਂਬਰ ਪ੍ਰਮੋਦ ਤਿਵਾਰੀ ਅਤੇ ਗੌਰਵ ਗੋਗੋਈ ਵੀ ਮੌਜੂਦ ਸਨ। ਜਾਣਕਾਰੀ ਮੁਤਾਬਕ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਆਮ ਤੌਰ 'ਤੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਜਾਂਦੀ ਹੈ ਪਰ ਇਸ ਵਾਰ ਪੰਜ ਰਾਜਾਂ ਵਿਚ ਵੋਟਾਂ ਦੀ ਗਿਣਤੀ ਹੋਣ ਕਾਰਨ ਇਹ ਇਕ ਦਿਨ ਪਹਿਲਾਂ 3 ਦਸੰਬਰ ਨੂੰ ਬੁਲਾਈ ਗਈ ਹੈ। Winter session of Parliament 2023
- National Pollution control Day: ਅੱਜ ਮਨਾਇਆ ਜਾ ਰਿਹਾ ਹੈ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ
- ਸੂਬੇ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ, ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ
- India vs Australia T-20I : ਭਾਰਤ ਨੇ ਚੌਥੇ ਮੈਚ 'ਚ 20 ਦੌੜਾਂ ਨਾਲ ਜਿੱਤ ਦਰਜ ਕਰਕੇ ਸੀਰੀਜ਼ 'ਤੇ ਕੀਤਾ ਕਬਜ਼ਾ