ਨਵੀਂ ਦਿੱਲੀ: ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਵੱਡਿਆਂ ਲਈ ਵਰਕ ਫਾਰਮ ਹੋਮ ਅਤੇ ਬੱਚਿਆਂ ਦੇ ਲਈ ਸਕੂਲ ਖੁੱਲ੍ਹੇ ਹਨ।
ਇਸ ਦੇ ਨਾਲ ਹੀ ਅਦਾਲਤ ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ(The Delhi government has decided to close schools in Delhi till further orders) ਹੈ। ਇਹ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਤੀ। ਦੂਜੇ ਪਾਸੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਪ੍ਰਦੂਸ਼ਣ ਕਾਰਨ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ, ਪਰ ਬੋਰਡ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਣਗੀਆਂ।
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ(Delhi Environment Minister Gopal Rai) ਨੇ ਕਿਹਾ ਕਿ ਦਿੱਲੀ 'ਚ ਸਕੂਲ ਲੰਬੇ ਸਮੇਂ ਤੋਂ ਬੰਦ ਸਨ, ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦਿਆਂ ਲੱਗਦਾ ਸੀ ਕਿ ਪ੍ਰਦੂਸ਼ਣ 'ਚ ਸੁਧਾਰ ਹੋਵੇਗਾ। ਇਸ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਪਰ ਹੁਣ ਜੋ ਸਥਿਤੀ ਦਿਖਾਈ ਦੇ ਰਹੀ ਹੈ, ਉਸ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਪ੍ਰਦੂਸ਼ਣ 'ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਕਾਰ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ(The government is constantly working on pollution)।