ਨਵੀਂ ਦਿੱਲੀ/ਗਾਜ਼ੀਆਬਾਦ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨਵੀਂ ਪਾਰਟੀ (New party) ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਨਾਂ ਅਜੇ ਤੈਅ ਨਹੀਂ ਹੋਇਆ ਹੈ। ਅਮਰਿੰਦਰ ਸਿੰਘ (Capt. Amarinder Singh) ਨੇ ਪਾਰਟੀ ਦੇ ਚੋਣ ਨਿਸ਼ਾਨ ਬਾਰੇ ਕਿਹਾ ਕਿ ਇਸ ਬਾਰੇ ਚੋਣ ਕਮਿਸ਼ਨ ਹੀ ਫੈਸਲਾ ਕਰੇਗਾ।
19 ਅਕਤੂਬਰ ਨੂੰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਇਹ ਵੀ ਕਿਹਾ ਸੀ ਕਿ ਜੇਕਰ ਕਿਸਾਨਾਂ ਦੇ ਹਿੱਤ ਵਿੱਚ ਕਿਸਾਨਾਂ ਦੇ ਰੋਸ ਦਾ ਹੱਲ ਕੀਤਾ ਜਾਂਦਾ ਹੈ ਤਾਂ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ। ਕੈਪਟਨ ਵੱਲੋਂ ਨਵੀਂ ਪਾਰਟੀ ਦੇ ਗਠਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਉੱਤਰ ਪ੍ਰਦੇਸ਼ ਪ੍ਰਧਾਨ ਰਾਜਵੀਰ ਸਿੰਘ ਜਾਦੌਣ ਸਮੇਤ ਕਈ ਆਗੂਆਂ ਨੇ ਗਾਜ਼ੀਪੁਰ ਸਰਹੱਦ ਤੋਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਕਿਸਾਨ ਆਗੂ ਰਾਜਵੀਰ ਸਿੰਘ ਜਾਦੌਨ (Rajveer Singh Jadoon) ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵੱਡੇ ਆਗੂ ਹਨ। ਜੇਕਰ ਕੈਪਟਨ ਨੂੰ ਕਿਸਾਨ ਲਹਿਰ ਨਾਲ ਕੋਈ ਹਮਦਰਦੀ ਹੈ ਤਾਂ ਸੱਤਾ ਤੱਕ ਪਹੁੰਚਣ ਲਈ ਕਿਸਾਨ ਲਹਿਰ ਨੂੰ ਪੌੜੀ ਨਾ ਬਣਾਉਣ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਹੱਲ ਲੱਭਣ ਵਿੱਚ ਸਹਿਯੋਗ ਕਰਨਾ ਚੰਗੀ ਗੱਲ ਹੈ। ਸੁਣਨ ਵਿੱਚ ਆਇਆ ਹੈ ਕਿ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਜਾਦੌਣ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਜੇਕਰ ਕੈਪਟਨ ਕਿਸਾਨ ਅੰਦੋਲਨ ਦੇ ਹੱਲ ਦੀ ਗੱਲ ਕਰਦੇ ਹਨ ਤਾਂ ਇਹ ਚੰਗੀ ਗੱਲ ਹੈ। ਪਰ ਇਸ ਮੁਲਾਕਾਤ ਦੌਰਾਨ ਜੇਕਰ ਅਮਰਿੰਦਰ ਸਿੰਘ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਨਵੀਂ ਪਾਰਟੀ ਅਤੇ ਭਾਜਪਾ ਦਰਮਿਆਨ ਸੀਟਾਂ ਦੀ ਵੰਡ ਦੀ ਗੱਲ ਕਰਦੇ ਹਨ। ਜੇਕਰ ਅਜਿਹਾ ਕਰਦੇ ਹਨ ਤਾਂ ਕਿਸਾਨ ਅੰਦੋਲਨ ਦੇ ਹੱਲ ਦੀ ਗੱਲ ਕਿੱਥੇ ਹੋਵੇਗੀ ?