ਅੰਬਾਲਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਡੀ ਗਿਣਤੀ 'ਚ ਕਿਸਾਨ ਸੜਕਾਂ 'ਤੇ ਉੱਤਰੇ ਹੋਏ ਹਨ। ਅੰਬਾਲਾ ਪੁਲਿਸ ਨੇ ਗੁਰਨਾਮ ਸਿੰਘ ਚਢੂਨੀ ਸਣੇ ਕਈ ਕਿਸਾਨਾਂ ਵਿਰੁੱਧ ਮਾਲਮਾ ਦਰਜ ਕੀਤਾ ਹੈ। ਇਹ ਮਾਮਲਾ ਆਈਪੀਸੀ ਦੀ ਧਾਰਾ 307 ਤਹਿਤ ਦਰਜ ਕੀਤਾ ਗਿਆ ਹੈ।
ਇਸ ਧਾਰਾ ਅਧੀਨ ਘੱਟੋ ਘੱਟ 10 ਸਾਲ ਦੀ ਸਜ਼ਾ ਅਤੇ ਜ਼ੁਰਮਾਨਾ ਦੋਵੇਂ ਹੋ ਸਕਦੇ ਹਨ। ਡੀਐਸਪੀ ਹੈੱਡਕੁਆਟਰ ਸੁਲਤਾਨ ਸਿੰਘ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਡੀਐਸਪੀ ਨੇ ਕਿਹਾ ਕਿ ਅੰਬਾਲਾ 'ਚ ਰਾਹ ਰੋਕਣ, ਹੰਗਾਮਾ ਕਰਨ ਅਤੇ ਪੁਲਿਸ ਨਾਲ ਹੱਥੋਪਾਈ ਕਰਨ ਵਾਲੇ ਕਿਸਾਨ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ 'ਤੇ ਵੱਖੋਂ ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ।