ਨਵੀਂ ਦਿੱਲੀ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 131ਵੀਂ ਜਯੰਤੀ ਅੱਜ ਮਨਾਈ ਜਾ ਰਹੀ ਹੈ। ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ ਵਿੱਚ ਹੋਇਆ ਸੀ। ਭੀਮ ਰਾਓ ਅੰਬੇਡਕਰ ਨੂੰ ਭਾਰਤੀ ਸੰਵਿਧਾਨ ਦਾ ਪਿਤਾਮਾ ਕਿਹਾ ਜਾਂਦਾ ਹੈ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ ਸਨ। ਅੰਬੇਡਕਰ ਜਯੰਤੀ ਨੂੰ ਭਾਰਤ ਵਿੱਚ ਸਮਾਨਤਾ ਦਿਵਸ ਅਤੇ ਗਿਆਨ ਦਿਵਸ ਵਜੋਂ ਜਾਣਿਆ ਜਾਂਦਾ ਹੈ।
ਇਸ ਮੌਕੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਸੰਸਦ ਭਵਨ ਦੇ ਲਾਅਨ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਦੀ ਵੀਡੀਓ ਟਵੀਟ ਕਰਕੇ ਡਾ: ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ, 'ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ 'ਤੇ ਮੇਰੀ ਸ਼ਰਧਾਂਜਲੀ। ਜਿਸਨੇ ਭਾਰਤ ਨੂੰ ਤਾਕਤ ਦਾ ਸਭ ਤੋਂ ਮਜ਼ਬੂਤ ਥੰਮ ਦਿੱਤਾ - 'ਸਾਡਾ ਪਵਿੱਤਰ ਸੰਵਿਧਾਨ।'