ਚੰਡੀਗੜ੍ਹ: ਕੇਂਦਰੀ ਮੰਤਰੀ ਅਮਿਤ ਸ਼ਾਹ ਬੀਤੇ ਦਿਨ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ’ਚ ਪਹੁੰਚੇ। ਇਹ ਸਮਾਗਮ ਲਾਲ ਕਿਲ੍ਹੇ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਨਾਲ ਹੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।
ਕੌਮ ਮਹਾਨ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦੀ ਕਰਜ਼ਦਾਰ: ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਮੁੱਚੀ ਕੌਮ ਮਹਾਨ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦੀ ਕਰਜ਼ਦਾਰ ਹੈ। ਜਿੱਥੇ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਹੋਇਆ ਸੀ, ਮੋਦੀ ਸਰਕਾਰ ਇਹ ਪ੍ਰੋਗਰਾਮ ਕਰ ਰਹੀ ਹੈ, ਇਹ ਚੰਗੀ ਕਿਸਮਤ ਦੀ ਗੱਲ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰੱਖਿਆ ਦੇ ਲਈ ਚਾਰ ਸਾਹਿਬਜਾਦਿਆਂ ਸਹਿਤ ਆਪਣਾ ਬਲਿਦਾਨ ਕਰ ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਨੂੰ ਅੱਗੇ ਵਧਾਇਆ। ਭਾਰਤ ਮਹਾਨ ਸਿੱਖ ਗੁਰੂਆਂ ਦੇ ਬਲਿਦਾਨ ਦਾ ਕਰਜ਼ਦਾਰ ਹੈ।
ਗ੍ਰਹਿ ਮੰਤਰੀ ਨੇ ਅੱਗੇ ਕਿਹਾ ਕਿ ਹਰ ਇੱਕ ਦੇਸ਼ਵਾਸੀ ਦੇ ਮਨ ਚ ਗੁਰੂ ਤੇਗ ਬਹਾਦਰ ਜੀ ਦੇ ਪ੍ਰਤੀ ਬਹੁਤ ਹੀ ਜਿਆਦਾ ਸ਼ਰਧਾ ਭਾਵਨਾ ਹੈ। ਕਸ਼ਮੀਰੀ ਪੰਡਿਤਾਂ ਨੇ ਜਦੋ ਆਪਣੇ ’ਤੇ ਹੋ ਰੇ ਜੁਲਮਾਂ ਦੀ ਜਾਣਕਾਰੀ ਗੁਰੂ ਜੀ ਨੂੰ ਦਿੱਤੀ ਤਾਂ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਦੇ ਲਈ ਚਾਂਦਨੀ ਚੌਕ ਦੇ ਸਾਹਮਣੇ ਗੁਰੂਦੁਆਰਾ ਸ਼ੀਸ਼ਗੰਜ ਚ ਆਪਣਾ ਬਲਿਦਾਨ ਦਿੱਤਾ। ਇਸ ਲਈ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ।