ਗੁਣਾ: ਕੋਰੋਨਾ ਪੌਜ਼ੀਟਿਵ ਹੋਣ ਤੋਂ ਬਾਅਦ, ਭੋਪਾਲ ਦੇ ਜ਼ਿਲ੍ਹਾ ਹਸਪਤਾਲ ਵਿਖੇ ਜ਼ੇਰੇ ਇਲਾਜ ਮੱਧ ਪ੍ਰਦੇਸ਼ ਦੇ ਚਾਚੌੜਾ ਦੇ ਵਿਧਾਇਕ ਲਕਸ਼ਮਣ ਸਿੰਘ ਲਈ ਸ਼ਭਕਾਮਨਾਵਾਂ ਤੇ ਅਰਦਾਸ ਦਾ ਦੌਰ ਜਾਰੀ ਹੈ। ਇਸ ਲੜੀ ਵਿੱਚ, ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਵੀਡਿਓ ਰਾਹੀਂ ਕਾਂਗਰਸ ਆਗੂ ਲਕਸ਼ਮਣ ਸਿੰਘ ਨੂੰ ਜਲਦ ਠੀਕ ਹੋਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਅਦਾਕਾਰ ਅਮਿਤਾਭ ਬੱਚਨ ਨੇ ਵਿਧਾਇਕ ਲਕਸ਼ਮਣ ਸਿੰਘ ਨੂੰ ਭੇਜੇ ਇੱਕ ਸੰਦੇਸ਼ ਵਿੱਚ ਕਿਹਾ ਕਿ “ਉਹ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਨ ਕਿ ਉਹ ਜਲਦੀ ਠੀਕ ਹੋ ਜਾਣ”। ਕੋਰੋਨਾ ਪੌਜ਼ੀਟਿਵ ਹੋਣ ਦੀ ਜਾਣਕਾਰੀ ਉਨ੍ਹਾਂ ਨੂੰ ਵਿਧਾਇਕ ਲਕਸ਼ਮਣ ਸਿੰਘ ਦੀ ਪਤਨੀ ਰੁਬੀਨਾ ਸਿੰਘ ਤੋਂ ਮਿਲੀ ਸੀ, ਜਿਸ ਤੋਂ ਬਾਅਦ ਅਮਿਤਾਭ ਨੇ ਇਸ ਵੀਡੀਓ ਰਾਹੀਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।