ਸ਼੍ਰੀਨਗਰ:ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਭੁਚਾਲ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਵੀ ਦਿਖਾਈ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਿਸ਼ਤਵਾੜ (earthquake in Kishtwar) ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਉੱਤੇ ਭੂਚਾਲ ਦੀ ਤੀਬਰਤਾ 3.5 ਸੀ।
ਜੰਮੂ ਕਸ਼ਮੀਰ ਵਿੱਚ ਫਿਰ ਭੂਚਾਲ ਦੇ ਝਟਕੇ, ਡੋਡਾ ਅਤੇ ਕਿਸ਼ਤਵਾੜ ਭੂਚਾਲ ਨਾਲ ਕੰਬਿਆ - ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ
ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਭੂਚਾਲ ਦੇ ਝਟਕੇ (earthquake) ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਡੋਡਾ (earthquake in doda) ਅਤੇ ਕਿਸ਼ਤਵਾੜ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਲੱਦਾਖ ਦੇ ਲੇਹ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ ਸੀ।
ਜੰਮੂ ਕਸ਼ਮੀਰ ਵਿੱਚ ਭੂਚਾਲ ਦੇ ਝਟਕੇ
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਿਕ (National Seismological Center) ਭੂਚਾਲ ਦਾ ਕੇਂਦਰ ਕਟੜਾ ਤੋਂ (epicenter of the earthquake) 62 ਕਿਲੋਮੀਟਰ ਦੂਰ ਅਤੇ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਅੱਜ ਸਵੇਰੇ 7:52 ਵਜੇ ਆਇਆ ਅਤੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉੱਤੇ 3.5 ਮਾਪੀ ਗਈ।
ਇਹ ਵੀ ਪੜ੍ਹੋ:ਮੁੰਬਈ ਦੌਰੇ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ, ਦੋਸ਼ੀ ਗ੍ਰਿਫਤਾਰ