ਪੰਜਾਬ

punjab

ETV Bharat / bharat

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਨੂੰ ਸੱਦਿਆ ਰਾਸ਼ਟਰਵਾਦੀ, ਕਾਂਗਰਸ ਨੂੰ ਰਾਸ਼ਟਰ ਵਿਰੋਧੀ

ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amrinder Singh) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਲੜਾਈ ਵਿੱਚ ਹੁਣ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ(Anil Vij) ਵੀ ਸ਼ਾਮਲ ਹੋ ਗਏ ਹਨ।

ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ

By

Published : Sep 23, 2021, 2:04 PM IST

ਚੰਡੀਗੜ੍ਹ:ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਦਲਣ ਤੋਂ ਬਾਅਦ ਵੀ ਵਿਰੋਧੀ ਸ਼ਾਂਤ ਨਹੀਂ ਹੋਏ। ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਅਨਿਲ ਵਿਜ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਪਾਕਿਸਤਾਨ (Pakistan) ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਜਾਵੇਦ ਬਾਜਵਾ ਨੂੰ ਪਾਕਿਸਤਾਨ ਦੇ ਫੌਜ ਮੁਖੀ, ਨਵਜੋਤ ਸਿੱਧੂ (Navjot Singh Sidhu) ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣਾ ਚਾਉਂਦੇ ਹਨ। ਇਸ ਦੇ ਵਿੱਚ ਕਾਂਗਰਸ ਪਾਰਟੀ ਦੀ ਇੱਕ ਡੂੰਘੀ ਰਾਸ਼ਟਰ ਵਿਰੋਧੀ ਸਾਜ਼ਿਸ਼ ਹੈ ਤਾਂ ਜੋ ਪੰਜਾਬ ਅਤੇ ਪਾਕਿਸਤਾਨ ਭਵਿੱਖ ਵਿੱਚ ਇਕੱਠੇ ਚੱਲ ਸਕਣ।

ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ

ਇੰਨਾ ਹੀ ਨਹੀਂ, ਅਨਿਲ ਵਿੱਜ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amrinder Singh) ਨੂੰ ਰਾਸ਼ਟਰਵਾਦੀ ਦੱਸਿਆ। ਵਿਜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਿੱਧੂ ਦੇ ਰਾਹ ਵਿੱਚ ਰੁਕਾਵਟ ਸਨ, ਇਸ ਲਈ ਉਨ੍ਹਾਂ ਨੂੰ ਰਾਜਨੀਤਕ ਤੌਰ 'ਤੇ ਮਾਰਿਆ ਗਿਆ।

ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੀਆਂ ਗਲਤ ਯੋਜਨਾਵਾਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ। ਕੁਝ ਦਿਨ ਪਹਿਲਾਂ ਹੀ ਪੰਜਾਬ ਵਿੱਚ ਕੈਪਟਨ ਅਮਰਿੰਦਰ ਦੀ ਥਾਂ ਚਰਨਜੀਤ ਸਿੰਘ ਚੰਨੀ (Charanjeet Singh Channi) ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।

ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ

ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਵਾਂਗਾ - ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amrinder Singh) ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ।

ਇਹ ਵੀ ਪੜ੍ਹੋਂ :ਪੰਜਾਬ ਪੁਲਿਸ ਨੂੰ ਕਾਮਯਾਬੀ, ਤਰਨ ਤਾਰਨ ਵਿੱਚ ਹਥਿਆਰ ਅਤੇ ਵਿਸਫੋਟਕ ਪਦਾਰਥ ਸਣੇ 3 ਕਾਬੂ

ਹਮੇਸ਼ਾਂ ਵਾਂਗ, ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਨਿਸ਼ਾਨੇ 'ਤੇ ਸਭ ਤੋਂ ਵੱਧ ਸਨ। ਕੈਪਟਨ ਨੇ ਐਲਾਨ ਕੀਤਾ ਹੈ ਕਿ ਉਹ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਕਿਸੇ ਵੀ ਹਾਲ ਵਿੱਚ ਮੁੱਖ ਮੰਤਰੀ ਨਹੀਂ ਬਣਨ ਦਵਾਗਾਂ ਕਿਉਂਕਿ ਉਹ ਦੇਸ਼ ਲਈ ਵੱਡਾ ਖਤਰਾ ਹੈ।

ਇਸ ਤੋਂ ਪਹਿਲਾਂ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਹਾਈਕਮਾਨ ਦੇ ਉੱਤੇ ਅੱਗ ਵਾਰ ਵਰਦੇ ਹੋਏ ਕਿਹਾ ਕਿ ਸਿੱਧੂ ਸੀਐਮ ਨਾ ਬਣੇ, ਇਸ ਦੇ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕੈਪਟਨ ਨੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਬੇਤਜਰਬੇਕਾਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਲਾਹਕਾਰ ਉਨ੍ਹਾਂ ਨੂੰ ਧੋਖਾ ਦੇ ਰਹੇ ਹਨ।

ਇਹ ਵੀ ਪੜ੍ਹੋਂ : CM ਚੰਨੀ ਗਾਇਕ ਸਨ ਜਾਂ ਨਹੀਂ ਪੜ੍ਹੋ ਇਹ ਖ਼ਬਰ

ABOUT THE AUTHOR

...view details