ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਜੇਈਈ ਅਡਵਾਂਸਡ ਦੀ ਦਾਖਲੇ ਲਈ ਪ੍ਰੀਖਿਆ 3 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਇਹ ਪ੍ਰੀਖਿਆ, ਜੋ ਕਿ 3 ਜੁਲਾਈ ਨੂੰ ਤੈਅ ਕੀਤੀ ਗਈ ਸੀ ਪਰ ਕੋਰੋਨਾ ਦੇ ਮੱਦੇਨਜ਼ਰ ਇਸ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਦਾਖਲੇ ਲਈ ਜੇਈਈ (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ, 2021 ਨੂੰ ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਪ੍ਰੀਖਿਆ ਲਈ ਜਾਵੇਗੀ।