ਸੋਨੀਪਤ: ਸਿੰਘੂ ਬਾਰਡਰ ਉੱਤੇ ਬੁੱਧਵਾਰ ਸਵੇਰੇ ਕਿਸਾਨ ਦੀ ਲਾਸ਼ (Farmer death at Singhu border ) ਫਾਹੇ ਨਾਲ ਲਟਕਦੀ ਹੋਈ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਪਿੰਡ ਰੁੜਕੀ , ਤਹਿਸੀਲ ਅਮਰੋਹਾ, ਜਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ। ਕਿਸਾਨਾਂ ਦੇ ਮੁਤਾਬਕ ਕਿਸਾਨ ਨੇ ਖੁਦਕੁਸ਼ੀ (farmer suicide singhu border)ਕੀਤੀ ਹੈ। ਇਹ ਕਿਸਾਨ ਬੀਕੇਊ ਸਿੱਧਪੁਰ ਨਾਲ ਸੰਬੰਧ ਰੱਖਦਾ ਸੀ। ਇਸ ਦੇ ਪ੍ਰਧਾਨ ਜਗਜੀਤ ਸਿੰਘ ਢਲੇਵਾਲ ਹਨ। ਫਿਲਹਾਲ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜਾ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਉਸ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਮ੍ਰਿਤਕ ਦੇਹ ਸ਼ਾਮ ਤੱਕ ਘਰ ਪਹੁੰਚੇਗੀ।ਜ਼ਿਕਰਯੋਗ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਜਾਰੀ ਹਨ। ਚੱਲ ਰਹੇ ਇਸ ਕਿਸਾਨੀ ਸੰਘਰਸ਼ ਦੇ ਵਿੱਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।