ਨਵੀਂ ਦਿੱਲੀ : 74 ਸਾਲਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ, ਦਿੱਲੀ ਦੇ ਰਾਜ ਨਗਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੁਮਾਰ ਦਾਇਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰੇਗੀ। ਇਸ ਬੈਂਚ ਵਿੱਚ ਚੀਫ ਜਸਟਿਸ ਆਫ਼ ਇੰਡੀਆ (ਸੀਜੇਆਈ) ਸ਼ਰਦ ਅਰਵਿੰਦ ਬੋਬੜੇ, ਜਸਟਿਸ ਏਐਸ ਬੋਪੰਨਾ ਅਤੇ ਵੀ. ਰਾਮਸੂਬ੍ਰਾਮਣਿਯਮ ਹੋਣਗੇ।