ਪੰਜਾਬ

punjab

ETV Bharat / bharat

ਲਿਵ-ਇਨ ਪਾਰਟਨਰ ਦੀ ਧੀ ਨਾਲ ਬਲਾਤਕਾਰ, ਨਾਬਾਲਿਗ ਨੇ ਦਿੱਤਾ ਪੁੱਤਰ ਨੂੰ ਜਨਮ - ਚਿਲਕਲਪੁੜੀ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ

ਆਂਧਰਾ ਪ੍ਰਦੇਸ਼ 'ਚ ਪਿਛਲੇ ਕੁਝ ਸਮੇਂ 'ਚ ਔਰਤਾਂ ਨਾਲ ਅਪਰਾਧ ਅਤੇ ਬਲਾਤਕਾਰ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਤਾਜ਼ਾ ਮਾਮਲਾ ਕ੍ਰਿਸ਼ਨਾ ਜ਼ਿਲ੍ਹੇ ਦਾ ਹੈ। ਇੱਥੇ ਇੱਕ ਵਿਅਕਤੀ ਆਪਣੇ ਲਿਵ-ਇਨ ਪਾਰਟਨਰ ਦੀ ਨਾਬਾਲਗ ਧੀ ਨਾਲ 10 ਮਹੀਨਿਆਂ ਤੱਕ ਬਲਾਤਕਾਰ ਕਰਦਾ ਰਿਹਾ। ਇਸ ਦੌਰਾਨ ਨਾਬਾਲਿਗ ਗਰਭਵਤੀ ਹੋ ਗਈ ਅਤੇ ਉਸ ਨੇ ਬੱਚੇ ਨੂੰ ਜਨਮ ਦਿੱਤਾ, ਜਿਸ ਤੋਂ ਬਾਅਦ ਇਸ ਬੇਰਹਿਮੀ ਦਾ ਖੁਲਾਸਾ ਹੋਇਆ।

ਲਿਵ-ਇਨ ਪਾਰਟਨਰ ਦੀ ਧੀ ਨਾਲ ਬਲਾਤਕਾਰ
ਲਿਵ-ਇਨ ਪਾਰਟਨਰ ਦੀ ਧੀ ਨਾਲ ਬਲਾਤਕਾਰ

By

Published : Apr 30, 2022, 2:02 PM IST

ਅਮਰਾਵਤੀ— ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਮਛਲੀਪਟਨਮ 'ਚ ਇਕ ਨਾਬਾਲਗ ਲੜਕੀ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਵਿਅਕਤੀ ਪੀੜਤਾ ਦੀ ਮਾਂ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਸੀ। ਉਹ ਪਿਛਲੇ 10 ਮਹੀਨਿਆਂ ਤੋਂ ਨਾਬਾਲਗ ਨਾਲ ਬਲਾਤਕਾਰ ਕਰ ਰਿਹਾ ਸੀ। ਇਸ ਦੌਰਾਨ ਕਿਸ਼ੋਰ ਗਰਭਵਤੀ ਹੋ ਗਈ ਅਤੇ ਉਸ ਨੇ ਉਨ੍ਹਾਂ ਤੋਂ ਇੱਕ ਬੱਚੇ ਨੂੰ ਜਨਮ ਦਿੱਤਾ।

ਹਾਲ ਹੀ 'ਚ ਬੱਚੀ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਬੱਚੇ ਨੂੰ ਜਨਮ ਦਿੱਤਾ। ਇਸ ਤੋਂ ਬਾਅਦ ਲੜਕੀ ਨਾਲ ਬੇਰਹਿਮੀ ਦੀ ਘਟਨਾ ਸਾਹਮਣੇ ਆਈ।

ਪੁਲਿਸ ਨੇ ਮੁਲਜ਼ਮ ਸੁਰੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਟੈਕਸੀ ਡਰਾਈਵਰ ਹੈ। ਪੁਲਿਸ ਮੁਤਾਬਕ ਆਰੋਪੀ ਖਿਲਾਫ਼ ਚਿਲਕਲਪੁੜੀ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ:-ਸਿੰਗਾਪੁਰ ਵਿੱਚ ਓਮੀਕਰੋਨ ਦਾ ਨਵਾਂ ਸਬ ਵੇਰੀਐਂਟ ਦਾ ਲੱਗਿਆ ਪਤਾ

ABOUT THE AUTHOR

...view details