ਨਵੀਂ ਦਿੱਲੀ:ਥਲ ਸੈਨਾ ਦੇ ਮੁਖੀ ਜਨਰਲ ਐਮ.ਐਮ ਨਰਵਾਣੇ (Army Chief Gen M M Naravane) ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਵਾਲੀ 'ਚੀਫ਼ ਆਫ਼ ਸਟਾਫ਼ ਕਮੇਟੀ' (chairman of the Chiefs of Staff Committee) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਘਟਨਾਕ੍ਰਮ ਤੋਂ ਜਾਣੂ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜੋ:ਵਿਰਾਟ ਕੋਹਲੀ ਨੇ ਪ੍ਰੈੱਸ ਕਾਨਫ਼ਰੰਸ 'ਚ ਸੌਰਵ ਗਾਂਗੁਲੀ ਦੇ ਬਿਆਨ ਦਾ ਕੀਤਾ ਖੰਡਨ
ਇਹ ਅਹੁਦਾ 8 ਦਸੰਬਰ ਨੂੰ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹਾਦਸੇ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ (Gen Bipin Rawat) ਦੀ ਮੌਤ ਤੋਂ ਬਾਅਦ ਖਾਲੀ ਹੋਇਆ ਸੀ। ਸੂਤਰਾਂ ਨੇ ਦੱਸਿਆ ਕਿ ਜਨਰਲ ਨਰਵਾਣੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਵਿੱਚੋਂ ਸਭ ਤੋਂ ਸੀਨੀਅਰ ਹੋਣ ਕਾਰਨ ਉਨ੍ਹਾਂ ਨੂੰ ਕਮੇਟੀ ਦੇ ਚੇਅਰਮੈਨ ਦਾ ਚਾਰਜ ਦਿੱਤਾ ਗਿਆ ਹੈ।