ਨਵੀਂ ਦਿੱਲੀ: ਭਾਰਤੀ ਫ਼ੌਜ ਹਰ ਸਾਲ 15 ਜਨਵਰੀ ਨੂੰ ਆਰਮੀ ਡੇ ਵਜੋਂ ਮਨਾਉਂਦੀ ਹੈ। ਭਾਰਤੀ ਫੌਜ ਸ਼ੁੱਕਰਵਾਰ ਨੂੰ ਆਪਣਾ 73ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਰਾਜਧਾਨੀ ਦਿੱਲੀ ਦੇ ਕੈਂਟ ਵਿਖੇ ਕਰਿਅੱਪਾ ਗਰਾਉਂਡ ਵਿਖੇ ਆਰਮੀ ਡੇ ਪਰੇਡ ਦਾ ਆਯੋਜਨ ਕੀਤਾ ਜਾਵੇਗਾ। ਫ਼ੌਜ ਦੇ ਮੁਖੀ ਜਨਰਲ ਐਮਐਮ ਨਰਵਣੇ ਪਰੇਡ ਦੀ ਸਲਾਮੀ ਲੈਣਗੇ ਅਤੇ ਫ਼ੌਜੀਆਂ ਨੂੰ ਸੰਬੋਧਨ ਕਰਨਗੇ।
ਆਰਮੀ ਡੇ ਮੌਕੇ 'ਤੇ ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਆਪਣਾ ਸੰਦੇਸ਼ ਦਿੰਦਿਆਂ ਕਿਹਾ,' ਅਸੀਂ ਉਨ੍ਹਾਂ ਬਹਾਦਰ ਫੌਜੀਆਂ ਨੂੰ ਸ਼ਰਧਾਂਜਲੀ ਅਤੇ ਸ਼ੁਕਰਾਨਾ ਅਦਾ ਕਰਦੇ ਹਾਂ ਜਿਨ੍ਹਾਂ ਦੀ ਬਹਾਦਰੀ ਅਤੇ ਸਰਵਉਚ ਕੁਰਬਾਨੀ ਸਾਨੂੰ ਨਵੇਂ ਸਿਰੇ ਤੋਂ ਦ੍ਰਿੜਤਾ ਨਾਲ ਖ਼ੁਦ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕਰਦਾ ਹੈ।'